20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਭਰ ਵਿੱਚ ਕਮਿਊਨਟੀ ਹੈਲਥ ਅਫ਼ਸਰ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ

ਅਜੀਤ ਡੈਸਕ 16-07-2026

ਬਲਾਚੌਰ, 15 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ 16 ਜੁਲਾਈ ਤੋਂ ਮੁੜ ਹੜਤਾਲ ‘ਤੇ ਜਾਣ ਦਾ ਮੁੜ ਤੋਂ ਬਿਗਲ ਵੱਜਾ ਦਿੱਤਾ ਹੈ। ਇਸ ਸਬੰਧ ਵਿੱਚ ਸੀ.ਐਚ.ਓ. ਵੱਲੋਂ ਆਪੋ-ਆਪਣੇ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਯਾਦ ਪੱਤਰ ਸੌਂਪੇ ਗਏ। ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ-ਡਵੀਜ਼ਨ ਬਲਾਚੌਰ ਵਿਖੇ ਮੈਡੀਕਲ ਅਫ਼ਸਰ ਡਾ. ਜਤਿੰਦਰਪਾਲ ਨੂੰ ਯਾਦ ਪੱਤਰ ਦੇਣ ਉਪਰੰਤ ‘ਅਜੀਤ’ ਨੂੰ ਜਾਣਕਾਰੀ ਦਿੰਦੇ ਹੋਏ ਡਾ. ਸੁਨੀਲ ਤੇ ਡਾ. ਅਰਸ਼ਦੀਪ ਨੇ ਦਸਿਆ ਕਿ ਸੀ.ਐਚ.ਓ. ਦੀਆਂ ਮੰਗਾਂ ਨੂੰ ਲੈ ਕੇ ਮੁੜ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 22 ਜੂਨ ਤੋਂ 2 ਜੁਲਾਈ ਤੱਕ ਹੜਤਾਲ ਕੀਤੀ ਗਈ ਸੀ ਤੇ ਸਰਕਾਰ ਦੇ ਭਰੋਸੇ ਤੋਂ ਬਾਅਦ ਖ਼ਤਮ ਕਰ ਦਿਤੀ ਸੀ ਪਰ ਉਸ ਤੋਂ ਬਾਅਦ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਤੇ ਮਜਬੂਰੀ ਵਸ ਦੁਬਾਰਾ ਹੜਤਾਲ ਕਰਨੀ ਪੈ ਰਹੀ ਹੈ। ਸਰਕਾਰ ਤੇ ਸਿਹਤ ਵਿਭਾਗ ਵੱਲੋਂ ਕੋਈ ਸਕਾਰਾਤਮਕ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਸਿਹਤ ਸੇਵਾਵਾਂ ’ਤੇ ਪੈ ਰਹੇ ਪ੍ਰਭਾਵ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੈ, ਕਿਉਂਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਬਲਾਚੌਰ ਦੇ ਕਮਿਊਨਟੀ ਹੈਲਥ ਅਫ਼ਸਰ ਹਾਜ਼ਰ ਸਨ।

ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਦੀ ਚਰਚਾ ਨਾਲੋਂ ਜ਼ਰੂਰੀ ਹੈ ਇਹ ਪਤਾ ਕਰਨਾ ਕਿ ਜਸਵੰਤ ਸਿੰਘ ਖਾਲੜਾ ਦੇ ਕਾਤਲ ਕਿੱਥੇ ਹਨ- ਕ੍ਰਿਸ਼ਨ ਸਿੰਘ ਸ... ਅਗਲੀ ਖ਼ਬਰ ਐਡਵੋਕੇਟ ਸੰਜੀਵ ਚੇਚੀ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਦੂਨ ਗੁੱਜਰ ਵੈੱਲਫੇਅਰ ਸਭਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।