08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ

ਅਜੀਤ ਡੈਸਕ 17-07-2026
ਕਾਠਗੜ੍ਹ, 16 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਬਾਗੋਵਾਲ ਵਿਖੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹੋਏ ਭਾਰੀ ਇਕੱਠ ਕਾਰਨ ਇਹ ਨੁੱਕੜ ਮੀਟਿੰਗਾਂ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈਆਂ, ਜੋ ਕਿ ਹਲਕੇ ਵਿੱਚ ਆਗੂ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਦਾ ਪ੍ਰਗਟਾਵਾ ਕਰਦੀਆਂ ਹਨ। ਮੀਟਿੰਗ ਦੌਰਾਨ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਿਆ ਕਿ ਲੋਕਾਂ ਦਾ ਵਧਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵੱਖ-ਵੱਖ ਅਹਿਮ ਲੋਕ ਮੁੱਦਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਤਨਾਮ ਜਲਾਲਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਲੋਕਾਂ ਵੱਲੋਂ ਮਿਲ ਰਿਹਾ ਸਾਥ, ਪਿਆਰ ਅਤੇ ਵਿਸ਼ਵਾਸ ਇਹ ਸਾਫ਼ ਦਰਸਾਉਂਦਾ ਹੈ ਕਿ ਸਾਡਾ ਕਾਫਲਾ ਲਗਾਤਾਰ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਪਿੰਡ ਬਾਗੋਵਾਲ ਦੇ ਸਮੂਹ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ ਦਿੱਤੇ ਗਏ ਇਸ ਅਥਾਹ ਸਹਿਯੋਗ ਅਤੇ ਅਟੁੱਟ ਭਰੋਸੇ ਲਈ ਦਿਲੋਂ ਧੰਨਵਾਦ ਪ੍ਰਗਟਾਇਆ।
ਪਿਛਲੀ ਖ਼ਬਰ ਡੇਂਗੂ ਨੂੰ ਸ਼ੁਰੂਆਤੀ ਪੜਾਅ ’ਚ ਹੀ ਰੋਕਣ ’ਤੇ ਦਿੱਤਾ ਜਾਵੇ ਜ਼ੋਰ - ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ’ਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ-ਮਦਨ ਮੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।