12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨਾਈਮਜਾਰਾ ਪੈਟਰੋਲ ਪੰਪ ਸਾਹਮਣੇ ਖੰਭੇ ਨਾਲ ਟਕਰਾ ਕੇ ਬਰੇਜ਼ਾ ਕਾਰ ਦੇ ਉੱਡੇ ਪਰਖਚੇ

ਅਜੀਤ ਡੈਸਕ 20-07-2026

ਬਟਾਲਾ ਦੇ ਚਾਰ ਨੌਜਵਾਨ ਹੋਏ ਗੰਭੀਰ ਜ਼ਖ਼ਮੀ
ਜਾਡਲਾ, 19 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ)- ਨੈਸ਼ਨਲ ਹਾਈਵੇ 344-ਏ ਫਗਵਾੜਾ-ਰੋਪੜ ‘ਤੇ ਨਾਈਮਜਾਰਾ ਪੈਟਰੋਲ ਪੰਪ ਦੇ ਸਾਹਮਣੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬਟਾਲਾ ਦੇ ਚਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਬਰੇਜ਼ਾ ਕਾਰ ਦੇ ਪਰਖੱਚੇ ਉੱਡ ਗਏ, ਇੰਜਣ ਕਰੀਬ 50 ਫੁੱਟ ਦੂਰ ਜਾ ਡਿੱਗਿਆ ਅਤੇ ਇੱਕ ਨੌਜਵਾਨ ਕਾਰ ਵਿੱਚੋਂ ਉਛਲ ਕੇ ਕਾਫ਼ੀ ਦੂਰ ਜਾ ਡਿੱਗਿਆ। ਜਾਣਕਾਰੀ ਅਨੁਸਾਰ ਪੀ.ਬੀ 18 ਐਕਸ 7352 ਨੰਬਰ ਦੀ ਬਰੇਜ਼ਾ ਕਾਰ ਨਵਾਂਸ਼ਹਿਰ ਵੱਲੋਂ ਆ ਰਹੀ ਸੀ। ਨਾਈਮਜਾਰਾ ਪੈਟਰੋਲ ਪੰਪ ਨੇੜੇ ਇੱਕ ਬੱਸ ਨੂੰ ਗਲਤ ਪਾਸੇ ਤੋਂ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸਿੱਧੀ ਪੈਟਰੋਲ ਪੰਪ ਦੇ ਖੰਭੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੀ ਬੈਟਰੀ ਵੀ ਟੁੱਟ ਕੇ ਕਾਫ਼ੀ ਦੂਰ ਜਾ ਡਿੱਗੀ ਅਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚੇ। ਸਥਾਨਕ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਇਸੇ ਦੌਰਾਨ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਰੰਜੀਵ ਕੁਮਾਰ, ਕਾਂਸਟੇਬਲ ਅਮਨਦੀਪ ਸਿੰਘ, ਨਵਜੋਤ ਸਿੰਘ ਅਤੇ ਜਾਡਲਾ ਚੌਂਕੀ ਤੋਂ ਏ.ਐਸ.ਆਈ. ਜਗਿੰਦਰ ਪਾਲ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਜ਼ਖ਼ਮੀ ਗਗਨਦੀਪ ਸਿੰਘ, ਅਸ਼ਵਨੀ, ਨਰਵੈਰ ਅਤੇ ਬੋਬੀ ਜੋ ਬਟਾਲਾ ਇਲਾਕੇ ਦੇ ਵਸਨੀਕ ਦੱਸੇ ਜਾ ਰਹੇ ਹਨ, ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ਾ ਬਛੂਆ ਅਤੇ ਬਹਿਰਾਮ 22 ਜੁਲਾਈ ਨੂੰ ਫ੍ਰੀ ਕਰਨ ਦਾ ਐਲਾਨ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ, 2 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।