12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ਾ ਬਛੂਆ ਅਤੇ ਬਹਿਰਾਮ 22 ਜੁਲਾਈ ਨੂੰ ਫ੍ਰੀ ਕਰਨ ਦਾ ਐਲਾਨ

ਅਜੀਤ ਡੈਸਕ 20-07-2026

ਨਵਾਂਸ਼ਹਿਰ, 19 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਸੰਯੁਕਤ ਕਿਸਾਨ ਮੋਰਚੇ ਦੀ ਕਾਲ ਨੂੰ ਲਾਗੂ ਕਰਨ ਲਈ ਮਲਕੀਤ ਚੰਦ ਮੇਹਲੀ ਭਵਨ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ। ਭਾਰਤ ਸਰਕਾਰ ਆਉਣ ਵਾਲੇ ਦਿਨਾਂ ‘ਚ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਮੋਦੀ ਸਰਕਾਰ ਦੀ ਕਰੜੇ ਸ਼ਬਦਾ ‘ਚ ਨਿਖੇਧੀ ਕੀਤੀ ਗਈ। ਇਹ ਸਮਝੋਤਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ, ਜਿਸ ਨੂੰ ਰੱਦ ਕਰਵਾਉਣ ਲਈ ਕਿਸਾਨੀ ਕੋਲ ਸੰਘਰਸ਼ ਤੋਂ ਬਿਨਾਂ ਕੋਈ ਰਾਹ ਨਹੀਂ। ਸੰਯੁਕਤ ਕਿਸਾਨ ਮੋਰਚੇ ਨੇ 22 ਜੁਲਾਈ ਦਾ ਮੁਕਤ ਵਪਾਰ ਸਮਝੋਤੇ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ ਹੈ, ਕਿਸਾਨੀ ਡੱਟ ਕੇ ਵਿਰੋਧ ਕਰਨ ਲਈ ਸਮੁਚੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਹਿੱਸਾ ਲੈਣ ਦੀ ਅਪੀਲ ਕਰਦੀ ਹੈ। ਜ਼ਿਲ੍ਹਾ ਨਵਾਂਸ਼ਹਿਰ ਅੰਦਰ ਭਾਰੀ ਗਿਣਤੀ ਨਾਲ ਬਛੂਆਂ ਤੇ ਬਹਿਰਾਮ ਵਿਖੇ ਮੁਕਤ ਵਪਾਰ ਸਮਝੋਤੇ ਦੇ ਵਿਰੋਧ ‘ਚ ਟੋਲ ਪਲਾਜੇ 22 ਜੁਲਾਈ 11 ਵਜੇ ਸਵੇਰ ਤੋਂ ਬਾਅਦ ਦੁਪਹਿਰ 2 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। ਉਹਨਾਂ ਕਿਹਾ ਖੇਤ ਲਈ ਨਹਿਰੀ ਪਾਣੀ ਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਪੰਜਾਬ ਸਰਕਾਰ ਦੇਵੇ। ਸੰਸਾਰ ਬੈਂਕ ਦੀ ਯੋਜਨਾ ਅਨੁਸਾਰ ਪਾਣੀ ’ਤੇ ਕਾਰਪੋਰੇਟ ਕੰਟਰੋਲ ਦੀ ਨੀਤੀ ਰੱਦ ਕੀਤੀ ਜਾਵੇ, ਫਸਲੀ ਵਿਭਿੰਨਤਾ ਨੂੰ ਉਤਸਾ਼ਹਿਤ ਕਰਨ ਲਈ ਸਾਰੀਆਂ ਫਸਲਾਂ, ਫਲਾਂ, ਸਬਜ਼ੀਆਂ ਤੇ ਬਾਸਮਤੀ ਦੀ ਸੀ2+50ਫੀਸਦੀ ਫਾਰਮੂਲੇ ਨਾਲ ਐਮ.ਐਸ.ਪੀ ਉੱਤੇ ਖਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਮੱਧ ਪੂਰਬ ਤੇ ਪਾਕਿਸਤਾਨ ਨਾਲ ਅਟਾਰੀ ਵਾਹਘਾ ਬਾਰਡਰ ਅਤੇ ਹੂਸੈਨੀਵਾਲਾ ਬਾਰਡਰ ਦੇ ਸੜਕੀ ਤੇ ਰੇਲ ਲਾਂਘਿਆ ਨੂੰ ਵਪਾਰ ਲਈ ਖੋਲਿਆ ਜਾਵੇ ਅਤੇ ਬਾਕੀ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਇਸ ਮੌਕੇ ਸੁਰਿੰਦਰ ਸਿੰਘ ਬੈਂਸ, ਜਸਵਿੰਦਰ ਭੰਗਲ, ਕੁਲਦੀਪ ਦੌੜਕਾ, ਚਰਨਜੀਤ ਦੌਲਤਪੁਰ, ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਮਹਿੰਦੀਪੁਰ, ਸੰਤੋਖ ਸਿੰਘ ਰੈਲਮਾਜਰਾ, ਸੁਖਵਿੰਦਰ ਸਿੰਘ ਬੱਲੋਵਾਲ, ਤਰਸੇਮ ਸਿੰਘ ਬੈਂਸ, ਕੁਲਦੀਪ ਸੁੱਜੋਂ, ਜੁਝਾਰ ਸਿੰਘ, ਬਿੱਕਰ ਸਿੰਘ, ਨਰੰਜਣ ਦਾਸ, ਗੁਰਦਿਆਲ ਸਿੰਘ, ਸਤਨਾਮ ਗੁਲਾਟੀ, ਤਾਰਾ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਨਾਈਮਜਾਰਾ ਪੈਟਰੋਲ ਪੰਪ ਸਾਹਮਣੇ ਖੰਭੇ ਨਾਲ ਟਕਰਾ ਕੇ ਬਰੇਜ਼ਾ ਕਾਰ ਦੇ ਉੱਡੇ ਪਰਖਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।