12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੰਤੋਖ ਸਿੰਘ ਸ਼ਿਵਾਲਿਕ ਜ਼ਿਲ੍ਹਾ ਚੇਅਰਮੈਨ ਸੈਣੀ ਭਲਾਈ ਬੋਰਡ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਚੇਅਰਮੈਨਾਂ ਨਾਲ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 20-07-2026

ਬਲਾਚੌਰ, 19 ਜੁਲਾਈ (ਨਰੇਸ਼ ਧੌਲ)- ਸਰਦਾਰ ਸੰਤੋਖ ਸਿੰਘ ਸ਼ਿਵਾਲਿਕ ਜ਼ਿਲ੍ਹਾ ਚੇਅਰਮੈਨ ਸੈਣੀ ਭਲਾਈ ਬੋਰਡ ਪੰਜਾਬ ਵੱਲੋਂ ਨਵੇ ਚੁਣੇ ਗਏ ਵਿਧਾਨ ਸਭਾ ਦੇ ਚੇਅਰਮੈਨਾਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਸੈਣੀ ਉੜਾਪੜ ਅਤੇ ਵਿਧਾਨ ਸਭਾ ਹਲਕਾ ਬਲਾਚੌਰ ਗੁਰਪ੍ਰੀਤ ਸਿੰਘ ਗੋਪੀ ਸੈਣੀ ਨਾਲ ਪਾਰਟੀ ਦੀ ਚੜ੍ਹਦੀਕਲਾ ਹਿੱਤ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਜਿੱਥੇ ਸੈਣੀ ਬਿਰਾਦਰੀ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਉੱਥੇ ਸਮੁੱਚੇ ਵਰਗ ਦੇ ਲੋਕਾਂ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਵੀ ਤਨ-ਮਨ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਹੁਕਮ ਕਰੇਗੀ ਉਸ ’ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਾਂਗੇ ਤੇ ਲੋਕਾਂ ਨਾਲ ਤਾਲ-ਮੇਲ ਕਰ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਫਿਰ ਤੋਂ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬਣਾਈ ਜਾਵੇਗੀ ਤਾਂ ਜੋ ਪੰਜਾਬ ਦਾ ਨਿਰਵਿਘਨ ਲਗਾਤਾਰ ਵਿਕਾਸ ਜਾਰੀ ਰਹਿ ਸਕੇ।

ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਮੁੱਢ ਤੋਂ ਹੀ ਗਰਾਊਂਡ ਨਾਲ ਜੋੜਨਾ ਜ਼ਰੂਰੀ - ਜਥੇ. ਝਿੰਗੜ ਅਗਲੀ ਖ਼ਬਰ ਡੀ.ਏ. ਸਬੰਧੀ ਹਾਈਕੋਰਟ ਦੇ ਫੈਸਲੇ ’ਤੇ ਆਸ ਲਗਾਈ ਬੈਠੇ ਲੱਖਾਂ ਕਰਮਚਾਰੀ ਤੇ ਪੈਨਸ਼ਨਰਜ਼ -ਰੱਕੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।