10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਵਲੋਂ ਟੋਲ ਪਲਾਜ਼ਾ ਬੱਛੂਆਂ ਵਿਖੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 23-07-2026
ਰੱਤੇਵਾਲ/ਕਾਠਗੜ੍ਹ, 22 ਜੁਲਾਈ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਸਮੂਹ ਕਿਸਾਨ ਜਥੇਬੰਦੀਆਂ ਨੇ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਸਾਰੇ ਟੋਲ ਪਲਾਜੇ ਫਰੀ ਕੀਤੇ ਗਏ। ਇਸੇ ਲੜੀ ਤਹਿਤ ਬੱਛੂਆਂ ਟੋਲ ਪਲਾਜ਼ਾ 3 ਘੰਟੇ ਲਈ ਫ੍ਰੀ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ 24 ਜੁਲਾਈ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ। ਇਸ ਲਈ ਐਸ.ਕੇ.ਐਮ ਨੇ ਸਾਰੇ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 22 ਜੁਲਾਈ ਨੂੰ ਕਿਸਾਨਾਂ ਦਾ ਸਹੁੰ ਦਿਵਸ ਐਫ.ਟੀ.ਏ.ਐਸ ਵਿਰੁੱਧ ਮਨਾਇਆ ਜਾਵੇ ਤੇ ਦੇਸ਼ ਭਰ ਵਿੱਚ ਵੱਡੇ ਪ੍ਰਦਰਸ਼ਨ ਕੀਤੇ ਜਾਣ। ਪਿੰਡਾਂ ਵਿੱਚ ਕਿਸਾਨ ਸਹੁੰ ਚੁੱਕਣਗੇ ਕਿ ਜੇ ਕਰ ਮੋਦੀ ਸਰਕਾਰ ਵਲੋਂ ਭਾਰਤ-ਅਮਰੀਕਾ ਐਫ.ਟੀ.ਏ ਤੇ ਦਸਤਖ਼ਤ ਕੀਤੇ ਤਾਂ 2021-22 ਵਾਂਗ ਦੇਸ਼ ਵਿਆਪੀ ਵੱਡਾ ਤੇ ਲਗਾਤਾਰ ਸੰਘਰਸ਼ ਸ਼ੁਰੂ ਕੀਤੇ ਜਾਵੇਗਾ। ਜਦੋਂ ਤੱਕ ਐਫ.ਡੀ.ਏ.ਐਸ ਰੱਦ ਨਹੀਂ ਹੁੰਦੇ। ਟੋਲ ਪਲਾਜ਼ਾ ਬੱਛੂਆਂ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਅਮਰੀਕਾ ਤੇ ਭਾਰਤ ਵਿਚ ਟਰੇਡ ਡੀਲ ਦੇ ਵਿਰੋਧ ਵਿੱਚ ਕਿਸਾਨਾਂ ਨੇ ਟੋਲ ਪਲਾਜ਼ਾ ਜੀਓਵਾਲ ਬੱਛੂਆਂ ਨੂੰ ਤਿੰਨ ਘੰਟੇ ਟੋਲ ਫ੍ਰੀ ਕਰਵਾਇਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪਵਨ ਸ਼ਰਮਾ ਕੌਮੀ ਕਿਸਾਨ ਯੂਨੀਅਨ, ਸੰਤੋਖ ਸਿੰਘ ਰੈਲਮਾਜਰਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਨਿਰਮਲ ਸਿੰਘ ਔਜਲਾ ਕੌਮੀ ਕਿਸਾਨ ਯੂਨੀਅਨ ਨੇ ਕਿਹਾ ਕਿ ਸਾਮਰਾਜਵਾਦੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲ ਟਰੰਪ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੂੰ ਗਲੋਬਲ ਕਾਰਪੋਰੇਟਾ ਤੇ ਅਮਰੀਕੀ ਸਾਮਰਾਜਵਾਦ ਦੇ ਅੱਗੇ ਝੁਕਣ ਤੋਂ ਰੋਕਿਆ ਜਾਵੇ। ਇਹ ਭਾਰਤ ਦੀ ਸਵੈ-ਨਿਰਭਰਤਾ ਤੇ ਪ੍ਰਭੀਸਤਾ ਨੂੰ ਖਤਮ ਕਰੇਗਾ। ਕਿਸਾਨਾਂ, ਮਜ਼ਦੂਰਾਂ, ਪੇਂਡੂ-ਸ਼ਹਿਰੀ ਗਰੀਬਾਂ ਅਤੇ ਖੇਤੀਬਾੜੀ ਉਦਯੋਗ ਨੂੰ ਬਰਬਾਦ ਕਰੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ, ਕੁਲਵਿੰਦਰ ਸਿੰਘ ਸਰਪੰਚ ਪਰਾਗਪੁਰ, ਗੁਰਮੁਖ ਸਿੰਘ ਮਹਿਮੂਦਪੁਰ, ਮਾਸਟਰ ਦਰਸ਼ਨ ਦੇਵ, ਦਵਿੰਦਰ ਕੁਮਾਰ ਭਾਟੀਆ, ਪ੍ਰੇਮ ਸਿੰਘ ਸਰਪੰਚ ਮੁੰਤੋਂ, ਜਰਨੈਲ ਸਿੰਘ ਮੁਤੋਂ, ਕਰਨੈਲ ਸਿੰਘ ਭੱਲਾ, ਨਿਰਮਲ ਸਿੰਘ ਔਜਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਪਵਨ ਸ਼ਰਮਾ, ਕੁਲਵਿੰਦਰ ਸਿੰਘ ਚਾਹਲ ਕਿਰਤੀ ਕਿਸਾਨ ਯੂਨੀਅਨ, ਹਰਪਾਲ ਸਿੰਘ ਮੱਕੋਵਾਲ ਤਹਿਸੀਲ ਪ੍ਰਧਾਨ ਲੱਖੋਵਾਲ, ਤਰਲੋਚਨ ਸਿੰਘ ਰੱਕੜ, ਗੋਰਾ ਸਜਾਵਲਪੁਰ, ਮੱਖਣ ਸਿੰਘ ਲੱਖੋਵਾਲ, ਸੁਰਿੰਦਰ ਸਿੰਘ ਬੈਂਸ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਸ਼ਾਹਪੁਰ, ਰਣਜੀਤ ਸਿੰਘ ਰਾਣਾ, ਚਰਨਜੀਤ ਸਿੰਘ ਦੌਲਤਪੁਰ ਕੁਲ ਹਿੰਦ ਕਿਸਾਨ ਸਭਾ, ਕਾਮਰੇਡ ਪਰਮਿੰਦਰ ਮੇਨਕਾ, ਕੁਲਦੀਪ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਪੰਮਾ, ਬਾਬਾ ਬਲਵੀਰ ਸਿੰਘ ਪਰਾਗਪੁਰ, ਪਰਮਜੀਤ ਸਿੰਘ ਰੌੜੀ ,ਕੁਲਦੀਪ ਸਿੰਘ ਅਤੇ ਸੋਮ ਲਾਲ ਸੈਂਕੜੇ ਸਾਥੀਆਂ ਸਮੇਤ ਹਾਜ਼ਰ ਸਨ।
ਪਿਛਲੀ ਖ਼ਬਰ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਅੱਖਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।