05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ 4 ਨਵੇਂ ਆਮ ਆਦਮੀ ਕਲੀਨਿਕ ਹੋਣਗੇ ਕਾਰਜਸ਼ੀਲ - ਸਿਵਲ ਸਰਜਨ

ਅਜੀਤ ਡੈਸਕ 26-07-2026

ਨਵਾਂਸ਼ਹਿਰ, 25 ਜੁਲਾਈ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਗੁਣਵੱਤਾ ਭਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੁਲਾਈ ਤੋਂ ਪਹਿਲੇ ਪੜਾਅ ਵਿੱਚ ਚਾਰ ਨਵੇਂ ਆਮ ਆਦਮੀ ਪਿੰਡ ਕਲੀਨਿਕ ਕਾਰਜਸ਼ੀਲ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਚੱਕ ਬਿਲਗਾ, ਜੰਡਿਆਲੀ ਕਲਾਂ, ਮਹਿੰਦਪੁਰ ਅਤੇ ਗੜ੍ਹੀ ਕਾਨੂੰਗੋਆਂ ਵਿਖੇ ਸਥਾਪਤ ਕੀਤੇ ਜਾ ਰਹੇ ਇਹ ਆਮ ਆਦਮੀ ਪਿੰਡ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦੀ ਹੋਰ ਬਿਹਤਰ ਪਹੁੰਚ ਯਕੀਨੀ ਬਣਾਉਣਗੇ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕਾਂ ਦਾ ਮੁੱਖ ਉਦੇਸ਼ ਪੇਂਡੂ ਅਤੇ ਸਿਹਤ ਸੇਵਾਵਾਂ ਤੋਂ ਵਾਂਝੇ ਇਲਾਕਿਆਂ ਦੇ ਲੋਕਾਂ ਨੂੰ ਕਿਫ਼ਾਇਤੀ, ਆਸਾਨੀ ਨਾਲ ਪਹੁੰਚਯੋਗ ਅਤੇ ਗੁਣਵੱਤਾ ਭਰੀ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਹ ਕਲੀਨਿਕ ਆਮ ਲੋਕਾਂ ਲਈ ਸਿਹਤ ਸੇਵਾਵਾਂ ਦਾ ਪਹਿਲਾ ਸੰਪਰਕ ਕੇਂਦਰ ਬਣਨਗੇ, ਜਿੱਥੇ ਉਨ੍ਹਾਂ ਨੂੰ ਸਮੇਂ ਸਿਰ ਜਾਂਚ, ਇਲਾਜ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਤੇ ਸਲਾਹ-ਮਸ਼ਵਰਾ ਇੱਕੋ ਛੱਤ ਹੇਠ ਮਿਲੇਗਾ। ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਆਮ ਆਦਮੀ ਪਿੰਡ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ, ਸਗੋਂ ਉਨ੍ਹਾਂ ਨੂੰ ਆਪਣੇ ਪਿੰਡ ਦੇ ਨੇੜੇ ਹੀ ਮੁਫ਼ਤ, ਮਿਆਰੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਗੀਆਂ। ਇਸੇ ਦੌਰਾਨ ਆਮ ਆਦਮੀ ਪਿੰਡ ਕਲੀਨਿਕਾਂ ਦੇ ਸੁਚਾਰੂ ਸੰਚਾਲਨ ਲਈ ਡਾ. ਬਚਿੱਤਰ ਸਿੰਘ ਨੂੰ ਮੈਡੀਕਲ ਅਫ਼ਸਰ ਤੇ ਗੁਰਪ੍ਰੀਤ ਕੌਰ ਅਤੇ ਮਨਦੀਪ ਕੌਰ ਨੂੰ ਸਟਾਫ਼ ਨਰਸ ਵਜੋਂ ਇੰਪੈਨਲਮੈਂਟ ਪੱਤਰ ਸੌਂਪੇ ਗਏ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ 4 ਨਵੇਂ ਆਮ ਆਦਮੀ ਕਲੀਨਿਕ ਹੋਣਗੇ ਕਾਰਜਸ਼ੀਲ - ਸਿਵਲ ਸਰਜਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਣੇ ਬਨਮੀਤ ਭੂੰਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।