05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ 4 ਨਵੇਂ ਆਮ ਆਦਮੀ ਕਲੀਨਿਕ ਹੋਣਗੇ ਕਾਰਜਸ਼ੀਲ - ਸਿਵਲ ਸਰਜਨ

ਅਜੀਤ ਡੈਸਕ 26-07-2026

ਕਾਠਗੜ੍ਹ, 25 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਲੈਮਰਿਨ ਟੈੱਕ ਯੂਨੀਵਰਸਿਟੀ, ਰੈਲਮਾਜਰਾ ਦੇ ਨਜ਼ਦੀਕ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ. ਡੀ. ਟੀ. ਐਪ ਰਾਹੀਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਜਾ ਕੇ ਮੌਕੇ ’ਤੇ ਦੇਖਿਆ ਕਿ ਇੱਕ ਟਰੱਕ ਜਿਸ ਦਾ ਨੰਬਰ ਪੀ ਬੀ 07ਐਨ 9413 ਜਿਸਨੂੰ ਕਿ ਬਲਵਾਨ ਸਿੰਘ ਪੁੱਤਰ ਅਸ਼ੋਕ ਰਾਣਾ ਵਾਸੀ ਬਡਰੁੱਖਾ ਜ਼ਿਲ੍ਹਾਂ ਸੰਗਰੂਰ ਚਲਾ ਰਿਹਾ ਸੀ ਜੋ ਕਿ ਬਲਾਚੌਰ ਤੋਂ ਰੋਪੜ ਸਾਈਡ ਜਾ ਰਿਹਾ ਸੀ ਜਦੋਂ ਇਹ ਟਰੱਕ ਰੈਲਮਾਜਰਾ ਯੂਨੀਵਰਸਿਟੀ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਟਰੱਕ ਅੱਗੇ ਦੇ ਇੱਕ ਬੇਸਹਾਰਾ ਪਸ਼ੂ ਆ ਗਿਆ ਜਿਸ ਨਾਲ ਟਰੱਕ ਦੀ ਬੇਸਹਾਰਾ ਪਸ਼ੂ ਨਾਲ ਸਿੱਧੀ ਟੱਕਰ ਹੋ ਗਈ ਜਿਸ ਨਾਲ ਬੇਸਹਾਰਾ ਪਸ਼ੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਟਰੱਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਗੱਭੇ ਪਲਟ ਗਿਆ। ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐਸ. ਐਸ. ਐਫ ਦੀ ਟੀਮ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਇਸ ਹਾਦਸੇ ਦੀ ਇਤਲਾਹ ਕੰਟ੍ਰੋਲ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਨੂੰ ਦੇ ਦਿੱਤੀ ਗਈ।

ਪਿਛਲੀ ਖ਼ਬਰ ਜ਼ੋਨ ਨੰਬਰ 3 ਸਕੂਲ ’ਚ ਖੇਡਾਂ ਉਤਸ਼ਾਹ ਨਾਲ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ 4 ਨਵੇਂ ਆਮ ਆਦਮੀ ਕਲੀਨਿਕ ਹੋਣਗੇ ਕਾਰਜਸ਼ੀਲ - ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।