05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜ਼ੋਨ ਕਾਠਗੜ੍ਹ 9 ਦੀਆਂ ਖੇਡਾਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਅਜੀਤ ਡੈਸਕ 26-07-2026

ਰੱਤੇਵਾਲ, 25 ਜੁਲਾਈ (ਅਸ਼ੋਕ ਕੁਮਾਰ ਲੀਲ) - ਜ਼ੋਨ ਕਾਠਗੜ੍ਹ 9 ਦੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸ਼ਾਨਦਾਰ ਤਰੀਕੇ ਨਾਲ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਆਗਾਜ਼ ਜ਼ੋਨਲ ਪ੍ਰਧਾਨ ਤੇ ਸਹਾਇਕ ਡਾਇਰੈਕਟਰ ਜਸਜੀਤ ਸਿੰਘ ਦੀ ਯੋਗ ਅਗਵਾਈ ਤੇ ਪ੍ਰਧਾਨਗੀ ਹੇਠ ਕੀਤਾ ਗਿਆ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਭਾਗ ਲੈਣਗੇ। ਖੇਡਾਂ ਵਿੱਚ ਬੈਡਮਿੰਟਨ, ਵਾਲੀਬਾਲ, ਕਬੱਡੀ, ਕ੍ਰਿਕਟ ਤੇ ਚੈੱਸ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਪਹਿਲੇ ਦਿਨ ਲੜਕੀਆਂ ਦੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਰਿਆਤ ਇੰਟਰਨੈਸ਼ਨਲ ਸਕੂਲ ਰੈਲ ਮਾਜਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਐਮ. ਬੀ. ਬੀ. ਸਕੂਲ ਮੁੱਤੋਂ ਦੀ ਟੀਮ ਦੂਜੇ ਸਥਾਨ ’ਤੇ ਰਹੀ ਜਦਕਿ ਨੌਰਵੁੱਡ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਨੇ ਬਾਜੀ ਮਾਰੀ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨੌਰਵੁੱਡ ਸਕੂਲ ਨੇ ਦੂਸਰਾ ਤੇ ਐਮ. ਬੀ. ਬੀ. ਸਕੂਲ ਮੁੱਤੋਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਖੇਡ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ੋਨਲ ਸਕੱਤਰ ਪੁਸ਼ਪਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਹਨਾਂ ਦੇ ਨਾਲ ਕਮੇਟੀ ਮੈਂਬਰਾਂ ’ਚ ਵਰਿੰਦਰ ਪਾਲ ਸਿੰਘ, ਸੁਰਿੰਦਰ ਪਾਲ, ਰਾਕੇਸ਼ ਕੁਮਾਰ, ਨਿਰਮਲ, ਕਿਰਨ ਬਾਲਾ, ਪ੍ਰਸ਼ੋਤਮ ਲਾਲ, ਓਮ ਨਾਥ, ਅਸ਼ਵਨੀ ਕੁਮਾਰ, ਅਜੇ ਕੁਮਾਰ, ਬਲਜੀਤ ਭਾਟੀਆ, ਨਰਿੰਦਰ ਸਿੰਘ, ਬਲਜੀਤ ਸਿੰਘ, ਰੁਪਿੰਦਰ ਕੌਰ ਤੇ ਮਨਪ੍ਰੀਤ ਕੌਰ ਨੇ ਵੀ ਆਪਣੀ ਅਹਿਮ ਭੂਮਿਕਾ ਨਿਭਾਈ।

ਪਿਛਲੀ ਖ਼ਬਰ ਖੋਜਾ ਬੇਟ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦਾ ਕਾਰਜ ਸ਼ੁਰੂ ਅਗਲੀ ਖ਼ਬਰ ਜ਼ੋਨ ਨੰਬਰ 3 ਸਕੂਲ ’ਚ ਖੇਡਾਂ ਉਤਸ਼ਾਹ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।