04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੀਨੀਅਰ ਲੈਬ ਅਟੈਂਡੈਂਟ ਮੋਤਾ ਸਿੰਘ ਦਾ ਪੀ. ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਗਰਮਜੋਸ਼ੀ ਨਾਲ ਸੁਆਗਤ

ਅਜੀਤ ਡੈਸਕ 26-07-2026

ਮੁਕੰਦਪੁਰ, 25 ਜੁਲਾਈ (ਅਮਰੀਕ ਸਿੰਘ ਢੀਂਡਸਾ) - ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮੋਤਾ ਸਿੰਘ ਨੇ ਬਤੌਰ ਐਸ.ਐਲ.ਏ. ਅਹੁਦੇ ’ਤੇ ਜੁਆਇਨ ਕੀਤਾ। ਇਸ ਦੌਰਾਨ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਰਜੀਤ ਖਟਕੜ, ਜ਼ਿਲ੍ਹਾ ਸਪੋਰਟਸ ਅਫ਼ਸਰ ਮੈਡਮ ਦਵਿੰਦਰ ਕੌਰ, ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਅਤੇ ਸਮੂਹ ਸਟਾਫ ਵੱਲੋਂ ਮੋਤਾ ਸਿੰਘ ਨੂੰ ਦਿਲੋਂ ਜੀ ਆਇਆਂ ਕਿਹਾ ਗਿਆ। ਸਭ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਸ. ਮੋਤਾ ਸਿੰਘ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮੋਤਾ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਵੀ ਮੌਜੂਦ ਸੀ।

ਪਿਛਲੀ ਖ਼ਬਰ ਪ੍ਰੈੱਸ ਐਂਡ ਵੈੱਲਫੇਅਰ ਕਲੱਬ ਕਾਠਗੜ੍ਹ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਜਾਰਾ ਕਲਾਂ ਯੂਨਿਟ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।