04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅਸ਼ੋਕ ਕਟਾਰੀਆ ਨੇ ਪਿੰਡ ਸੁੱਧਾਮਾਜਰਾ ਵਿਖੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅਜੀਤ ਡੈਸਕ 26-07-2026

ਕਾਠਗੜ੍ਹ, 25 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)- ਸੁੱਧਾ ਮਾਜਰਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਆਪਣੀ ਟੀਮ ਨਾਲ ਉੱਚੇਚੇ ਤੌਰ ‘ਤੇ ਪਹੁੰਚ ਕੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਜੋ ਵਿਕਾਸ ਕਾਰਜ ਬਾਕੀ ਰਹਿੰਦੇ ਹਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਹਾਜ਼ਰ ਸਨ। ਅਸ਼ੋਕ ਕਟਾਰੀਆਂ ਵਲੋਂ ਉਨ੍ਹਾਂ ਦੇ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਇਸ ਮੌਕੇ ‘ਤੇ ਹੀ ਉਨ੍ਹਾਂ ਦੇ ਯੋਗ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆਂ ਦੀ ਇੱਕ ਨਿਰਪੱਖ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਲਾਕੇ ਦੇ ਹਰ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀ ਨਿਰੰਤਰ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪਿਛਲੀ ਖ਼ਬਰ ਐਨ.ਆਰ.ਆਈ. ਵੱਲੋਂ ਮਾਪਿਆਂ ਦੀ ਯਾਦ ’ਚ ਗੁਣਾਚੌਰ ਸਕੂਲ ਨੂੰ ਏ.ਸੀ. ਭੇਟ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਐੱਮ. ਏ. ਅੰਗਰੇਜ਼ੀ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆ ’ਚੋਂ ਦੂਜੇ ਸਥਾਨ ’ਤੇ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।