12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬੰਗਾ ’ਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਪੰਜਵੇਂ ਦਿਨ ਵੀ ਰਹੀ ਜਾਰੀ

ਅਜੀਤ ਡੈਸਕ 27-07-2026

ਬੰਗਾ, 26 ਜੁਲਾਈ (ਧਰਮਵੀਰ ਪਾਲ)-ਜੁਆਇੰਟ ਫੋਰਮ ਏਕਤਾ ਮੰਚ ਪੰਜਾਬ ਦੇ ਸੱਦੇ ਅਨੁਸਾਰ ਮੰਡਲ ਬੰਗਾ ਤੇ ਇਸ ਅਧੀਨ ਆਉਂਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਕਰਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਤੇ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ ਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਥੇਬੰਦੀਆਂ ਦੇ ਬੁਲਾਰਿਆਂ ਨੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਸਬੰਧਤ ਸਰਕੂਲਰ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਿਵੀਜ਼ਨ ਪ੍ਰਧਾਨ ਸੰਤੋਖ ਕੁਮਾਰ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਬਖ਼ਸ਼ੀਸ਼ ਸਿੰਘ ਡਿਵੀਜ਼ਨ ਸਕੱਤਰ, ਪੈਨਸ਼ਨ ਵੈਲਫੇਅਰ ਪੰਜਾਬ ਦੇ ਆਗੂ ਕੰਵਰ ਜਸਵਿੰਦਰ ਪਾਲ ਸਿੰਘ, ਕੁਲਵਿੰਦਰ ਚੰਦ, ਰਘਵੀਰ ਕੁਮਾਰ, ਸੁਖਰਾਜ ਸਿੰਘ, ਮਨਜੀਤ ਸਿੰਘ, ਮਨਦੀਪ ਕੁਮਾਰ ਫਰਾਲਾ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਯਾਦਗਾਰੀ ਬਣਿਆ ਲਿਖਾਰੀ ਸਭਾ ਜਗਤਪੁਰ ਨੇ ਕਰਵਾਇਆ ਕਵੀ ਦਰਬਾਰ ਤੇ ਚਰਚਾ ਸਮਾਗਮ ਅਗਲੀ ਖ਼ਬਰ ਮਿਸ਼ਨ 2027 ਨੂੰ ਫ਼ਤਹਿ ਕਰਨ ਲਈ ਵਰਕਰ ਬੂਥ ਪੱਧਰ ’ਤੇ ਮਿਹਨਤ ਕਰਨ-ਸਤੀਸ਼ ਬਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।