10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਸੜੋਆ ਸਕੂਲ ’ਚ ਬੱਚਿਆਂ ਨੂੰ ਬੈਗ ਵੰਡੇ

ਅਜੀਤ ਡੈਸਕ 27-07-2026

ਸੜੋਆ, 26 ਜੁਲਾਈ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵਲੋਂ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਭੇਜੇ ਗਏ ਬੈਗ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਪਹੁੰਚ ਕੇ ਬੈਗ ਵੰਡੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਅੰਦਰ ਬਹੁਤ ਵਧੀਆ ਪੜ੍ਹਾਈ ਚੱਲ ਰਹੀ ਹੈ ਨਾਲ ਹੀ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਸਰਕਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਕਟਾਰੀਆ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਆਉਣ ਵਾਲੇ ਸਮੇਂ ਵਿਚ ਪੜ੍ਹ ਲਿਖ ਕੇ ਇਹ ਵੀ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਗੁਰਪ੍ਰੀਤ ਸਿੰਘ ਅਟਵਾਲ, ਵਿਜੇ ਕੁਮਾਰ, ਸੁਰਿੰਦਰ ਪਾਲ ਸਿੰਘ, ਜੁਝਾਰ ਸਿੰਘ, ਜਸਵੀਰ ਸਿੰਘ ਇੰਚਾਰਜ, ਰਜਨੀ ਬਾਲਾ, ਨਵਨੀਤ ਕੌਰ, ਸੋਨੀਆ ਰਾਣੀ, ਕੁਲਵਿੰਦਰ ਕੌਰ, ਸਰਪੰਚ ਰਾਜੀਵ ਕੁਮਾਰ ਪੁੰਨੂ, ‘ਆਪ’ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ, ਦੀਪਕ ਕੌਸਲ, ਸੁਰਿੰਦਰ ਪਾਲ ਪੰਚ, ਸੋਹਣ ਲਾਲ ਕਮੇਟੀ ਚੇਅਰਮੈਨ ਤੇ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ-ਗੁਰਜੀਤ ਸਿੰਘ ਤਲਵੰਡੀ ‘ਨੀਟ’ ਪੇਪਰ ਲੀਕ ਮਾਮਲੇ ਨਾਲ ਜੁੜੇ ਦੁਖਦਾਈ ਘ... ਅਗਲੀ ਖ਼ਬਰ ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।