09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਢਾਡੀ ਕਸ਼ਮੀਰ ਸਿੰਘ ਕਾਦਰ ਦਾ ਸਨਮਾਨ

ਅਜੀਤ ਡੈਸਕ 28-07-2026

ਮਜਾਰੀ/ਸਾਹਿਬਾ, 27 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਗੁਰੂ ਹਰਗੋਬਿੰਦ ਢਾਡੀ ਸਭਾ ਪੰਜਾਬ ਦੇ ਨਵੇਂ ਚੁਣੇ ਪ੍ਰਧਾਨ ਕਸ਼ਮੀਰ ਸਿੰਘ ਕਾਦਰ ਪਿੰਡ ਮਹਿੰਦਪੁਰ ਦਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕਿਸਾਨ ਵਿੰਗ ਸਰਕਲ ਮਜਾਰੀ ਦੇ ਪ੍ਰਧਾਨ ਹਰਨੇਕ ਸਿੰਘ ਥਿਆੜਾ ਛਦੌੜੀ ਤੇ ਸਾਥੀਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਥਿਆੜਾ ਨੇ ਕਿਹਾ ਕਿ ਕਸ਼ਮੀਰ ਸਿੰਘ ਕਾਦਰ ਜਿਥੇ ਪ੍ਰਭਾਵਸ਼ਾਲੀ ਪ੍ਰਚਾਰਕ ਹਨ, ਉੱਥੇ ਇਤਿਹਾਸ ਦੇ ਖੋਜੀ ਤੇ ਉੱਚਕੋਟੀ ਦੇ ਲਿਖਾਰੀ ਵੀ ਹਨ। ਉਨ੍ਹਾਂ ਕਿਸਾਨੀ ਅੰਦੋਲਨ ਮੌਕੇ ਟੋਲ ਪਲਾਜ਼ਾ ਮਜਾਰੀ ‘ਤੇ ਨਿਸ਼ਕਾਮ ਹੋ ਕੇ ਢਾਡੀ ਵਾਰਾਂ ਤੇ ਕਵਿਤਾਵਾਂ ਰਾਹੀ ਕਿਸਾਨਾਂ ਦੇ ਹੌਂਸਲੇ ਬੁਲੰਦ ਰੱਖੇ। ਉਹਨਾਂ ਦੇ ਇਸ ਉਪਰਾਲੇ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀ ਕੀਤਾ ਜਾ ਸਕਦਾ। ਇਸ ਮੌਕੇ ਸੁਰਜੀਤ ਸਿੰਘ, ਚਰਨਜੀਤ ਸਿੰਘ ਰਾਣਾ, ਕੁਲਦੀਪ ਸਿੰਘ ਨਾਗਰਾ, ਗਿਆਨੀ ਰਜਿੰਦਰ ਸਿੰਘ, ਜਥੇ. ਸੰਤੋਖ ਸਿੰਘ, ਜਤਿੰਦਰ ਸਿੰਘ, ਸੁਰਜੀਤ ਸਿੰਘ ਜੀਤਾ, ਹਰਦੀਪ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਜੋਗਾ ਸਿੰਘ, ਮਨਜਿੰਦਰ ਸਿੰਘ, ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬੂਥ ਪੱਧਰ ਦੀਆਂ ਮੀਟਿੰਗਾਂ ਵਿਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਲਈ ਸ਼ੁੱਭ ਸੰਕੇਤ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਜੱਸੋਮਜਾਰਾ- ਫਰਾਲਾ ਲਿੰਕ ਸੜਕ ਦੀ ਹਾਲਤ ਹੋਈ ਖਰਾਬ, ਨਗਰ ਨਿਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।