13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੰਗਾਂ ਸੰਬੰਧੀ ਆਮ ਆਦਮੀ ਮੁਹੱਲਾ ਕਲੀਨਿਕਾਂ ’ਚ ਕੰਮ ਕਰਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ

ਅਜੀਤ ਡੈਸਕ 29-07-2026

ਓ.ਪੀ.ਡੀ ਸਿਹਤ ਸੇਵਾਵਾਂ ਹੋਈਆਂ ਪ੍ਰਭਾਵਿਤ
ਨਵਾਂਸ਼ਹਿਰ, 28 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਭਰ ਵਿੱਚ ਚਲ ਰਹੇ 1090 ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਡਾਕਟਰਾਂ, ਫਾਰਮਾਸਿਸਟ ਅਤੇ ਕਲੀਨਿਕ ਸਹਾਇਕ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਹੱਕ ਵਿੱਚ ਇਥੇ ਸਿਵਲ ਸਰਜਨ ਦਫ਼ਤਰ ਅੱਗੇ ਜ਼ਿਲ੍ਹੇ ਭਰ ਦੇ ਆਮ ਆਦਮੀ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਦੇ ਡਾਕਟਰਾਂ ਅਤੇ ਕਰਮਚਾਰੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਉਹਨਾਂ ਨੂੰ ਪੱਕੀ ਨੌਕਰੀ, ਤਨਖਾਹ ਵਾਧੇ ਅਤੇ ਸੇਵਾਵਾਂ ਨੂੰ ਨਿਯਮਾਂ ਅਨੁਸਾਰ ਸੁਰਖਿਅਤ ਕੀਤਾ ਜਾਵੇ। ਜਿਸ ਕਾਰਨ ਜ਼ਿਲ੍ਹੇ ਭਰ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਸੱਦੇ ’ਤੇ ਕੀਤੀ ਗਈ ਹੜਤਾਲ ਸਬੰਧੀ ਬੁਲਾਰਿਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਤਹਿਤ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਨੂੰ ਹੁਣ ਤੱਕ ਨਾ ਤਾਂ ਨੌਕਰੀ ਦੀ ਸੁਰੱਖਿਆ ਮਿਲ੍ਹੀ ਹੈ ਅਤੇ ਨਾ ਹੀ ਸਰਕਾਰੀ ਕਰਮਚਾਰੀਆਂ ਵਾਲੀਆਂ ਸਹੂਲਤਾਂ ਮਿਲ੍ਹੀਆਂ ਹਨ। ਉਹ ਕਈ ਵਾਰ ਸਿਹਤ ਮੰਤਰੀ ਪੰਜਾਬ ਦਾ ਦਰ ਵੀ ਖੜਕਾ ਚੁਕੇ ਹਨ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਸੇਵਾਵਾਂ ਰੈਗੂਲਰ, ਤਨਖਾਹਾਂ ਤੇ ਇੰਨਸੈਂਟਿਵ ਵਿਚ ਵਾਧਾ, ਬਰਾਬਰ ਕੰਮ ਲਈ ਬਰਾਬਰ ਤਨਖਾਹ ਈ.ਪੀ.ਐਫ, ਏ.ਐਸ.ਆਈ, ਮੈਡੀਕਲ ਛੁੱਟੀ ਅਤੇ ਹੋਰ ਸਰਕਾਰੀ ਸੇਵਾ ਲਾਭ ਦੇਣ ਦੇ ਨਾਲ ਨਾਲ ਨੌਕਰੀ ਦੀ ਪੂਰੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ ਅਤੇ ਉਕਤ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਉਹਨਾਂ ਦੀ ਇਹ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ।

ਪਿਛਲੀ ਖ਼ਬਰ ਬੰਗਾ ਵਿਖੇ ਜਸਵੀਰ ਸਿੰਘ ਰਾਏ ਵੱਲੋਂ ਇੰਟਰਨੈਸ਼ਨਲ ਕਰਾਟੇ ਖਿਡਾਰੀ ਦਾ ਸਨਮਾਨ ਅਗਲੀ ਖ਼ਬਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗਲਤ ਅਨਸਰਾਂ ਦਾ ਸੰਪੂਰਨ ਤੌਰ ’ਤੇ ਕੀਤਾ ਜਾਵੇ ਬਾਈਕਾਟ -ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।