14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਪੁਲਿਸ ਵਲੋਂ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਕੀਤਾ ਅੱਤਿਆਚਾਰ ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ - ਕਮਲਜੀਤ ਬੰਗਾ

ਅਜੀਤ ਡੈਸਕ 29-07-2026

ਕਟਾਰੀਆਂ, 28 ਜੁਲਾਈ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦਾ ਦਰਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਕਿਉਂਕਿ ਜਦੋਂ ਦੀ ਕਿਸੇ ਸਰਕਾਰ ਨੇ ਸਫ਼ਾਈ ਸੇਵਕਾਂ ਨਾਲ ਮਾੜਾ ਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਫਾਈ ਕਰਮਚਾਰੀਆਂ ਨੇ ਡਟ ਕੇ ਉਸ ਸਰਕਾਰ ਦਾ ਵਿਰੋਧ ਕੀਤਾ। ਕਿਸਾਨ ਆਗੂ ਕਮਲਜੀਤ ਬੰਗਾ ਨੇ ਕਿਹਾ ਕਿ ਮਾਨ ਸਰਕਾਰ ਨੇ ਲੰਘੀਆਂ ਚੋਣਾਂ ਸਮੇਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਕਿਸੇ ਨੂੰ ਵੀ ਆਪਣੀਆਂ ਮੰਗਾਂ ਖਾਤਰ ਨਾ ਤਾਂ ਰੋਸ ਧਰਨੇ ਦੇਣੇ ਪੈਣਗੇ ਨਾ ਹੀ ਪਾਣੀ ਵਾਲੀਆਂ ਟੈਂਕੀਆਂ ’ਤੇ ਚੜ੍ਹਨਾ ਪਵੇਗਾ ਅਤੇ ਨਾ ਹੀ ਭੁੱਖ ਹੜਤਾਲ ਕਰਨੀ ਪਵੇਗੀ ਤੇ ਸਰਕਾਰ ਉਨ੍ਹਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕਰੇਗੀ ਪਰ ਸਰਕਾਰ ਦੇ ਇਹ ਵਾਅਦਿਆਂ ਦਾ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵਲੋਂ ਕੀਤਾ ਗਿਆ ਅੰਨ੍ਹੇ ਤਸ਼ੱਦਦ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ। ਕਮਲਜੀਤ ਬੰਗਾ ਨੇ ਕਿਹਾ ਕਿ ਜਦੋਂ ਤੱਕ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਗਏ ਤਸ਼ੱਦਦ ’ਚ ਸ਼ਾਮਲ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਪਰਚਾ ਦਰਜ ਨਹੀਂ ਕਰਦੀ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ ਤਾਂ ਕਾਂਗਰਸ ਪਾਰਟੀ ਸਫ਼ਾਈ ਸੇਵਕਾਂ ਦੇ ਨਾਲ ਖੜ੍ਹੀ ਰਹੇਗੀ।

ਪਿਛਲੀ ਖ਼ਬਰ ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪਠਲਾਵਾ ਸੰਸਥਾ ਵੱਲੋਂ ਰਲ ਕੇ ਕੁਦਰਤ ਦੀ ਸੰਭਾਲ ਕਰਨ ਦਾ ਸਮਾਜ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।