15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 29-07-2026

ਮੁਕੰਦਪੁਰ, 28 ਜੁਲਾਈ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ. (ਦੋ ਸਾਲਾ ਪ੍ਰੋਗਰਾਮ) ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਰਿਧੀ ਜੈਨ ਸਪੁੱਤਰੀ ਅਮਨ ਜੈਨ ਵਾਸੀ ਬੰਗਾ ਨੇ 88.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਪਹਿਲਾ ਅਤੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥਣ ਸੁਖਮਨਪ੍ਰੀਤ ਕੌਰ ਸਪੁੱਤਰੀ ਪਲਵਿੰਦਰ ਸਿੰਘ ਵਾਸੀ ਪਿੰਡ ਚੱਕ ਬਿਲਗਾ ਅਤੇ ਗੁਰਸੰਗੀਤ ਕੌਰ ਰਾਏ ਸਪੁੱਤਰੀ ਮੱਖਣ ਸਿੰਘ ਰਾਏ ਵਾਸੀ ਪਿੰਡ ਧਰਮਕੋਟ ਨੇ 84.5 ਫੀਸਦੀ ਅੰਕ ਹਾਸਲ ਕਰਕੇ ਜਮਾਤ ’ਚੋਂ ਸਾਂਝੇ ਤੌਰ ’ਤੇ ਦੂਜਾ ਸਥਾਨ ਅਤੇ ਯੂਨੀਵਰਸਿਟੀ ਵਿੱਚੋਂ ਨੌਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥੀ ਹਰਪ੍ਰੀਤ ਰੱਤੂ ਸਪੁੱਤਰ ਬਲਵੀਰ ਰਾਮ ਵਾਸੀ ਪਿੰਡ ਕਮਾਮ ਨੇ 82.7 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ ਵਿੱਚ ਇਕੋ-ਇੱਕ ਕਾਲਜ ਹੈ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐੱਮ.ਬੀ.ਏ.(ਦੋ ਸਾਲਾ) ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਉਨ੍ਹਾਂ ਵਿਭਾਗ ਦੇ ਮੁਖੀ ਡਾ.ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।

ਪਿਛਲੀ ਖ਼ਬਰ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਤਨਾਮ ਜਲਾਲਪੁਰ ਨੇ ਵਿੱਢੀ ਮੀਟਿੰਗਾਂ ਦੀ ਲੜੀ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਕੀਤਾ ਅੱਤਿਆਚਾਰ ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ - ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।