02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੱਕੀ ਦੀ ਸਬਸਿਡੀ ਲਈ ਖੇਤੀਬਾੜੀ ਅਫਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ

ਸਮੁੰਦੜਾ, 1 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ, ਸਮੁੰਦੜਾ, ਰਾਮਗੜ੍ਹ -ਝੁੰਗੀਆਂ, ਚੱਕ ਫੁੱਲੂ ਆਦਿ ਵਿਖੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਨੂੰ ਲੈ ਕੇ ਮੁੱਖ ਖੇਤੀਬਾੜੀ ਬਲਾਕ ਦਫ਼ਤਰ ਗੜ੍ਹਸ਼ੰਕਰ ਦੇ ਅਫਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ ਪਿੰਡ ਚੱਕ ਗੁਰੂ ਵਿਖੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਸਥਾਰ ਅਫਸਰ ਸੁਨੀਲ ਕੁਮਾਰ ਤੇ ਬਹਾਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ ਝੋਨੇ ਹੇਠ ਰਕਬਾ ਘੱਟ ਕਰਨ ਲਈ ਇਸ ਵਾਰੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 7000/-ਰੁ.

ਅਜੀਤ ਡੈਸਕ 02-08-2026
ਸਮੁੰਦੜਾ, 1 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ, ਸਮੁੰਦੜਾ, ਰਾਮਗੜ੍ਹ -ਝੁੰਗੀਆਂ, ਚੱਕ ਫੁੱਲੂ ਆਦਿ ਵਿਖੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਨੂੰ ਲੈ ਕੇ ਮੁੱਖ ਖੇਤੀਬਾੜੀ ਬਲਾਕ ਦਫ਼ਤਰ ਗੜ੍ਹਸ਼ੰਕਰ ਦੇ ਅਫਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ ਪਿੰਡ ਚੱਕ ਗੁਰੂ ਵਿਖੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਸਥਾਰ ਅਫਸਰ ਸੁਨੀਲ ਕੁਮਾਰ ਤੇ ਬਹਾਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ ਝੋਨੇ ਹੇਠ ਰਕਬਾ ਘੱਟ ਕਰਨ ਲਈ ਇਸ ਵਾਰੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 7000/-ਰੁ.ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਣੀ ਹੈ ਜਿਸ ਕਰਕੇ ਬਲਾਕ ਗੜ੍ਹਸ਼ੰਕਰ ਦੇ ਪਿੰਡਾਂ ਵਿੱਚ ਜਾ ਕੇ ਮੱਕੀ ਦੇ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਯੋਜਨਾ ਦਾ ਲਾਭ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲ ਸਕੇ। ਉਹਨਾਂ ਦੱਸਿਆ ਕਿ ਮੱਕੀ ਦੀ ਸਬਸਿਡੀ ਲਈ ਇਸ ਦੀ ਬਜਾਈ ਸਮੇਂ ਹੀ ਆਨਲਾਈਨ ਫਾਰਮ ਭਰੇ ਗਏ ਸਨ ਤੇ ਜਿਨ੍ਹਾਂ ਕਿਸਾਨਾਂ ਦਾ ਸੂਚੀ ਵਿੱਚ ਨਾਮ ਆਇਆ ਹੈ, ਉਹਨਾਂ ਦੇ ਖਾਤਿਆਂ ਵਿੱਚ ਸਤੰਬਰ ਮਹੀਨੇ ਸਬਸਿਡੀ ਦੀ ਰਕਮ ਆ ਜਾਏਗੀ। ਇਸ ਮੌਕੇ ਰਸ਼ਪਾਲ ਸਿੰਘ, ਰਾਮ ਤੀਰਥ ਸਿੰਘ ਬਿੱਲਾ, ਬਹਾਦਰ ਸਿੰਘ, ਮਲਕੀਤ ਸਿੰਘ, ਸਤਪਾਲ ਸਿੰਘ, ਕਮਲਜੀਤ ਸਿੰਘ, ਅਜਮੇਰ ਸਿੰਘ, ਸਤਨਾਮ ਸਿੰਘ ਸੱਤੀ, ਕੁਲਵਿੰਦਰ ਸਿੰਘ, ਜਗਤਾਰ ਸਿੰਘ , ਮੱਖਣ ਸਿੰਘ, ਹਰਮਨਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ ਕਰਵਾਏ ਸੈਮੀਨਾਰ ਦਾ ਦ੍ਰਿਸ਼। ਰੈੱਡ ਕਰਾਸ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸੈਮੀਨਾਰ ਅਗਲੀ ਖ਼ਬਰ ਹਲਕਾ ਬਲਾਚੌਰ ਵਿਖੇ ‘ਆਪ’ ਸਰਕਾਰ ਦੇ ਸਮੇਂ ਸੜਕਾਂ ਦਾ ਹਾਲ ਬੇਹਾਲ- ਅਜੇ ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।