04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ

ਬੰਗਾ, 3 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਮੁੱਖ ਥਾਣਾ ਅਫਸਰ ਐਸ.

ਅਜੀਤ ਡੈਸਕ 04-08-2026
ਬੰਗਾ, 3 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਮੁੱਖ ਥਾਣਾ ਅਫਸਰ ਐਸ. ਐਚ. ਓ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਏ.ਐਸ.ਆਈ. ਸ਼ਮਸ਼ੇਰ ਬਹਾਦਰ ਸਮੇਤ ਸਾਥੀ ਕਰਮਚਾਰੀ ਗਸ਼ਤ ’ਤੇ ਸਨ। ਜਦੋਂ ਉਹ ਸਮੇਤ ਪੁਲਿਸ ਪਾਰਟੀ ਸਿਟੀ ਬੰਗਾ ਤੋਂ ਖਟਕੜ ਖੁਰਦ ਸਾਈਡ ਨੂੰ ਜਾ ਰਹੇ ਸੀ ਤਾਂ ਸ਼ਮਸ਼ਾਨਘਾਟ ਖਟਕੜ ਖੁਰਦ ਲਾਗੇ ਪੁੱਜੇ ਤਾਂ ਇੱਕ ਵਿਅਕਤੀ ਸੜਕ ’ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਹੱਥ ਵਿੱਚ ਫੜ੍ਹੀ ਪਾਰਦਰਸ਼ੀ ਲਿਫਾਫੀ ਘਾਹ ਫੂਸ ਵੱਲ ਸੁੱਟ ਦਿਤੀ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜੋਗਿੰਦਰ ਕੁਮਾਰ ਉਰਫ ਨੋਨੀ ਪੁੱਤਰ ਗਵਰਧਨ ਵਾਸੀ ਮੁਹੱਲਾ ਮੁਕਤਪੁਰਾ ਬੰਗਾ ਥਾਣਾ ਸਿਟੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਿਸ ਵਲੋਂ ਸੁੱਟੀ ਲਿਫਾਫੀ ਵਿਚੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਉਕਤ ਨੌਜਵਾਨ ਖਿਲਾਫ ਕਾਰਵਾਈ ਕੀਤੀ ਗਈ।
ਪਿਛਲੀ ਖ਼ਬਰ ਰਾਹੋਂ ਵਿਖੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦਾ ਸੁਆਗਤ ਕਰਦੇ ਇਲਾਕਾ ਨਿਵਾਸੀ। ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿ... ਅਗਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਗਪਗ ਤੈਅ - ਰਮੇਸ਼ ਅਟਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।