ਡਾ.ਅੰਬੇਡਕਰ ਇਨਾਮੀ ਪੁਸਤਕ ਪ੍ਰਤੀਯੋਗਤਾ 30 ਨੂੰ
ਕਟਾਰੀਆਂ, 4 ਅਗਸਤ (ਪ੍ਰੇਮੀ ਸੰਧਵਾਂ) - ਐਮ. ਜੇ ਲਾਈਫ ਕੇਅਰ ਹਸਪਤਾਲ ਬੰਗਾ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਤੇ ਜਨਰਲ ਰੋਗਾਂ ਦੇ ਮਾਹਿਰ ਡਾਕਟਰ ਕਸ਼ਮੀਰ ਚੰਦ ਨੇ ਪ੍ਰਬੁੱਧ ਭਾਰਤ ਫਾਊਡੇਸ਼ਨ ਪੰਜਾਬ ਵਲੋਂ ਪੰਜਾਬ, ਹਿਮਾਚਲ, ਚੰਡੀਗੜ੍ਹ, ਹਰਿਅਣਾ ਅਤੇ ਜੰਮੂ ਕਸ਼ਮੀਰ ਆਦਿ ਸਟੇਟਾ ’ਚ 30 ਅਗਸਤ ਨੂੰ ਕਰਵਾਈ ਜਾ ਰਹੀ 17ਵੀਂ ਇਨਾਮੀ ਪੁਸਤਕ ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ.
ਕਟਾਰੀਆਂ, 4 ਅਗਸਤ (ਪ੍ਰੇਮੀ ਸੰਧਵਾਂ) - ਐਮ. ਜੇ ਲਾਈਫ ਕੇਅਰ ਹਸਪਤਾਲ ਬੰਗਾ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਤੇ ਜਨਰਲ ਰੋਗਾਂ ਦੇ ਮਾਹਿਰ ਡਾਕਟਰ ਕਸ਼ਮੀਰ ਚੰਦ ਨੇ ਪ੍ਰਬੁੱਧ ਭਾਰਤ ਫਾਊਡੇਸ਼ਨ ਪੰਜਾਬ ਵਲੋਂ ਪੰਜਾਬ, ਹਿਮਾਚਲ, ਚੰਡੀਗੜ੍ਹ, ਹਰਿਅਣਾ ਅਤੇ ਜੰਮੂ ਕਸ਼ਮੀਰ ਆਦਿ ਸਟੇਟਾ ’ਚ 30 ਅਗਸਤ ਨੂੰ ਕਰਵਾਈ ਜਾ ਰਹੀ 17ਵੀਂ ਇਨਾਮੀ ਪੁਸਤਕ ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਇਹ ਇਨਾਮੀ ਪੁਸਤਕ ਪ੍ਰਤੀਯੋਗਤਾ ਕਰਵਾਈ ਜਾ ਰਹੀ ਹੈ। ਡਾ. ਕਸ਼ਮੀਰ ਚੰਦ ਨੇ ਕਿਹਾ ਕਿ ਡਾ. ਅੰਬੇਡਕਰ ਪੁਸਤਕ ਪ੍ਰਤੀਯੋਗਤਾ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਇਨਾਮੀ ਪ੍ਰੀਖਿਆ ਵਿੱਚ ਵਿਦਿਆਰਥੀ ਵੱਧ ਤੋਂ ਵੱਧ ਭਾਗ ਲੈਣ ਤਾਂ ਜੋ ਕਿਸੇ ਵੀ ਵੱਡੇ- ਛੋਟੇ ਇਨਾਮ ਦਾ ਭਾਗੀਦਾਰ ਬਣਿਆ ਜਾ ਸਕੇ। ਉਹਨਾ ਕਿਹਾ ਕਿ ਜਿਨ੍ਹਾਂ ਵੀ ਡਾ.ਅੰਬੇਡਕਰ ਦੇ ਪੈਰੋਕਾਰਾਂ ਨੇ ਨਵੇਂ ਸੈਂਟਰ ਬਣਾਉਣੇ ਹੋਣ ਤਾਂ ਉਹ ਸਾਡੇ ਨਾਲ ਰਾਬਤਾ ਕਾਇਮ ਕਰਨ।