ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਇਆ ਕੈਰੀਅਰ ਕਾਊਂਸਲਿੰਗ ਸੈਮੀਨਾਰ
ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਰੀਅਰ ਕਾਉਂਸਲਿੰਗ ਸੈੱਲ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰੀ ਤੇ ਇੰਟਰਨਸ਼ਿਪ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਦਿਨਾ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਜ਼ਿਲ੍ਹਾ ਰੁਜ਼ਗਾਰ ਵਿਭਾਗ ਦੇ ਕਾਉਂਸਲਰ ਸ਼੍ਰੀਮਤੀ ਹੀਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਕੋਲ ਰੁਜ਼ਗਾਰ ਦੇ ਅਨੇਕਾਂ ਮੌਕੇ ਮੌਜੂਦ ਹਨ।
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਕੈਰੀਅਰ ਕਾਉਂਸਲਿੰਗ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਕਾਉਂਸਲਰ ਮੈਡਮ ਹੀਨਾ ਭਾਟੀਆ। ਤਸਵੀਰ : ਕਰਮ ਲਧਾਣਾ
05-08-2026