06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੀਬੀ ਰਾਜਵਿੰਦਰ ਕੌਰ ਭਾਈਪੁਰ ਬਣੇ ਸਰਕਲ ਮਾਣੇਵਾਲ ਇਸਤਰੀ ਅਕਾਲੀ ਦਲ ਦੇ ਪ੍ਰਧਾਨ

ਕਾਠਗੜ੍ਹ, 4 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਬਲਾਚੌਰ ਦੇ ਸਰਕਲ ਮਾਣੇਵਾਲ ਵਿਖੇ ਇਸਤਰੀ ਅਕਾਲੀ ਦਲ ਦੇ ਨਵੇਂ ਅਹੁਦੇਦਾਰ ਦੀ ਚੋਣ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਬੀਬੀ ਰਾਜਵਿੰਦਰ ਕੌਰ ਭਾਈਪੁਰ ਨੂੰ ਸਰਕਲ ਮਾਣੇਵਾਲ ਦੇ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 05-08-2026
ਕਾਠਗੜ੍ਹ, 4 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਬਲਾਚੌਰ ਦੇ ਸਰਕਲ ਮਾਣੇਵਾਲ ਵਿਖੇ ਇਸਤਰੀ ਅਕਾਲੀ ਦਲ ਦੇ ਨਵੇਂ ਅਹੁਦੇਦਾਰ ਦੀ ਚੋਣ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਬੀਬੀ ਰਾਜਵਿੰਦਰ ਕੌਰ ਭਾਈਪੁਰ ਨੂੰ ਸਰਕਲ ਮਾਣੇਵਾਲ ਦੇ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਬੀਬੀ ਰਾਜਵਿੰਦਰ ਕੌਰ ਭਾਈਪੁਰ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਹਲਕਾ ਇੰਚਾਰਜ ਨੇ ਬੀਬੀ ਰਾਜਵਿੰਦਰ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਉਮੀਦ ਪ੍ਰਗਟਾਈ ਕਿ ਬੀਬੀ ਰਾਜਵਿੰਦਰ ਕੌਰ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਲ ਮਾਣੇਵਾਲ ਵਿੱਚ ਬੂਥ ਪੱਧਰ ‘ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਨਾਲ ਬਿਮਲ ਚੌਧਰੀ ਅਤੇ ਜਥੇਦਾਰ ਤਰਲੋਚਨ ਸਿੰਘ ਰੱਕੜ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਨੇ ਵੀ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਵਿਮਲ ਚੋਧਰੀ ਸਿਆਣਾ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਰਿਟਾਇਰਡ ਡੀ.ਐਸ.ਪੀ ਸਤਨਾਮ ਸਿੰਘ ਰਾਜੂਮਾਜਰਾ, ਦਲਜੀਤ ਸਿੰਘ ਮਾਣੇਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕਾਰਜਾਂ ਦਾ ਇਕ ਸਾਲ ਹੋਇਆ ਪੂਰਾ ਅਗਲੀ ਖ਼ਬਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਵਰਿੰਦਰ ਕੁਮਾਰ। ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।