06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਇਆ ਕੈਰੀਅਰ ਕਾਊਂਸਲਿੰਗ ਸੈਮੀਨਾਰ

ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਰੀਅਰ ਕਾਉਂਸਲਿੰਗ ਸੈੱਲ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰੀ ਤੇ ਇੰਟਰਨਸ਼ਿਪ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਦਿਨਾ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਜ਼ਿਲ੍ਹਾ ਰੁਜ਼ਗਾਰ ਵਿਭਾਗ ਦੇ ਕਾਉਂਸਲਰ ਸ਼੍ਰੀਮਤੀ ਹੀਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਕੋਲ ਰੁਜ਼ਗਾਰ ਦੇ ਅਨੇਕਾਂ ਮੌਕੇ ਮੌਜੂਦ ਹਨ।

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਕੈਰੀਅਰ ਕਾਉਂਸਲਿੰਗ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਕਾਉਂਸਲਰ ਮੈਡਮ ਹੀਨਾ ਭਾਟੀਆ। ਤਸਵੀਰ : ਕਰਮ ਲਧਾਣਾ 05-08-2026
ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਰੀਅਰ ਕਾਉਂਸਲਿੰਗ ਸੈੱਲ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰੀ ਤੇ ਇੰਟਰਨਸ਼ਿਪ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਦਿਨਾ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਜ਼ਿਲ੍ਹਾ ਰੁਜ਼ਗਾਰ ਵਿਭਾਗ ਦੇ ਕਾਉਂਸਲਰ ਸ਼੍ਰੀਮਤੀ ਹੀਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਕੋਲ ਰੁਜ਼ਗਾਰ ਦੇ ਅਨੇਕਾਂ ਮੌਕੇ ਮੌਜੂਦ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜੀਂਦੀ ਰਣਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ਼੍ਰੀਮਤੀ ਭਾਟੀਆ ਨੇ ਵਿਦਿਆਰਥੀਆਂ ਨੂੰ ਪੀ. ਜੀ.ਆਰ.ਕੇ.ਏ.ਐਮ ਪੋਰਟਲ ’ਤੇ ਔਨਲਾਈਨ ਰਜਿਸਟ੍ਰੇਸ਼ਨ ਕ ਰਵਾਉਣ, ਵੱਖ-ਵੱਖ ਸਕਿੱਲ ਕੋਰਸਾਂ ਦੇ ਮੌਕਿਆਂ ਅਤੇ ਆਉਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਵਿਦਿਆਰਥੀਆਂ ਨੂੰ ਜ਼ਰੂਰ ਲੈਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਕਰੀਅਰ ਲਈ ਤਿਆਰ ਕਰਨਾ ਹੈ। ਉਨ੍ਹਾਂ ਵਿਭਾਗ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਅਜਿਹੇ ਸੈਮੀਨਾਰਾਂ ਨਾਲ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਸਹੀ ਦਿਸ਼ਾ ਮਿਲੇਗੀ। ਅੰਤ ਵਿੱਚ ਕਰੀਅਰ ਕਾਉਂਸਲਿੰਗ ਸੈੱਲ ਦੀ ਇੰਚਾਰਜ ਡਾ. ਸੋਨਾ ਬੰਸਲ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ’ਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਚਣਕੋਆ ਵਿਖੇ ਰਾਜ ਮਾਰਗ ਦੇ ਕਿਨਾਰੇ ਸੁੱਕੇ ਦਰਖਤਾਂ ਦਾ ਖੜ੍ਹਾ ਝੁੰਡ ਹਣ ਸਕਦਾ ਵੱਡੇ ਹਾਦਸੇ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।