06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲਾਇਨ ਕਲੱਬ ਬੰਗਾ ਨਿਸ਼ਚੇ ਵਲੋਂ ਹਰਿਆਵਲ ਮੁਹਿੰਮ ਤਹਿਤ ਵਾਤਾਵਰਨ ਸੰਭਾਲ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਬੰਗਾ, 4 ਅਗਸਤ (ਧਰਮਵੀਰ ਪਾਲ) - ਲਾਇਨ ਕਲੱਬ ਬੰਗਾ ਨਿਸ਼ਚੇ ਵੱਲੋਂ ਪ੍ਰਧਾਨ ਅਤੇ ਜ਼ੋਨ ਚੇਅਰਪਰਸਨ ਲਾਇਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਬੰਗਾ ਦੇ ਗੁਲਾਮੀ ਸ਼ਾਹ ਰੋਡ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟਿਆਂ ਦਾ ਲੰਗਰ ਲਗਾਇਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਦੇ ਨਾਲ-ਨਾਲ ਲੋਕਾਂ ਨੂੰ ਮੁਫ਼ਤ ਬੂਟੇ ਵੀ ਵੰਡੇ ਗਏ।

ਬੰਗਾ ਵਿਖੇ ਲਾਇਨ ਕਲੱਬ ਬੰਗਾ ਨਿਸ਼ਚੇ ਦੇ ਅਹੁਦੇਦਾਰ ਬੂਟੇ ਲਗਾਉਣ ਸਮੇਂ। 05-08-2026
ਬੰਗਾ, 4 ਅਗਸਤ (ਧਰਮਵੀਰ ਪਾਲ) - ਲਾਇਨ ਕਲੱਬ ਬੰਗਾ ਨਿਸ਼ਚੇ ਵੱਲੋਂ ਪ੍ਰਧਾਨ ਅਤੇ ਜ਼ੋਨ ਚੇਅਰਪਰਸਨ ਲਾਇਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਬੰਗਾ ਦੇ ਗੁਲਾਮੀ ਸ਼ਾਹ ਰੋਡ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟਿਆਂ ਦਾ ਲੰਗਰ ਲਗਾਇਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਦੇ ਨਾਲ-ਨਾਲ ਲੋਕਾਂ ਨੂੰ ਮੁਫ਼ਤ ਬੂਟੇ ਵੀ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਲਟੀਪਲ ਚੇਅਰਪਰਸਨ ਰਸ਼ਪਾਲ ਸਿੰਘ ਬੱਚਾ ਜੀਵੀ ਫੂਡ ਫਾਰ ਹੰਗਰ, ਡਿਸਟ੍ਰਿਕਟ ਪ੍ਰੋਜੈਕਟ ਚੇਅਰਪਰਸਨ 321-ਡੀ ਲਾਇਨ ਗੁਪਤਾ, ਡਿਪਟੀ ਡਿਸਟ੍ਰਿਕਟ ਗਵਰਨਰ ਤਰਲੋਚਨ ਸਿੰਘ ਵਿਰਦੀ ਅਤੇ ਰੀਜਨ ਚੇਅਰਪਰਸਨ ਸੰਜੀਵ ਸੂਰੀ, ਸੋਨੀ ਗੜ੍ਹਸ਼ੰਕਰ ਨੇ ਸ਼ਿਰਕਤ ਕੀਤੀ। ਮਹਿਮਾਨਾਂ ਨੇ ਲਾਇਨ ਕਲੱਬ ਬੰਗਾ ਨਿਸ਼ਚੇ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਅਤੇ ਹਰਿਆਵਲ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ। ਮਲਟੀਪਲ ਚੇਅਰਪਰਸਨ ਲਾਇਨ ਰਸ਼ਪਾਲ ਸਿੰਘ ਬੱਚਾ ਜੀਵੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਬਦਲ ਰਹੇ ਵਾਤਾਵਰਣ ਕਾਰਨ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਏ। ਡਿਪਟੀ ਡਿਸਟ੍ਰਿਕਟ ਗਵਰਨਰ ਤਰਲੋਚਨ ਸਿੰਘ ਵਿਰਦੀ ਅਤੇ ਰੀਜਨ ਚੇਅਰਪਰਸਨ ਸੰਜੀਵ ਸੂਰੀ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਸਮਾਗਮ ਦੌਰਾਨ ਲਾਇਨ ਕਲੱਬ ਬੰਗਾ ਨਿਸ਼ਚੇ ਵਿੱਚ ਸ਼ਾਮਲ ਹੋਏ ਸੱਤ ਨਵੇਂ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਅਤੇ ਜ਼ੋਨ ਚੇਅਰਪਰਸਨ ਲਾਇਨ ਜਸਪਾਲ ਸਿੰਘ ਗਿੱਦਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਭਵਿੱਖ ਵਿੱਚ ਵੀ ਮਲਟੀਪਲ ਚੇਅਰਪਰਸਨ ਲਾਇਨ ਰਸ਼ਪਾਲ ਸਿੰਘ ਬੱਚਾ ਜੀਵੀ ਦੀ ਰਹਿਨੁਮਾਈ ਹੇਠ ਸਮਾਜ ਸੇਵਾ, ਵਾਤਾਵਰਣ ਸੁਰੱਖਿਆ, ਸਿਹਤ ਅਤੇ ਲੋਕ ਭਲਾਈ ਨਾਲ ਸਬੰਧਤ ਪ੍ਰੋਜੈਕਟ ਲਗਾਤਾਰ ਚਲਾਉਂਦਾ ਰਹੇਗਾ। ਇਸ ਮੌਕੇ ਵਾਈਸ ਪ੍ਰਧਾਨ ਮਨਜਿੰਦਰ ਸਿੰਘ, ਜਨਰਲ ਸਕੱਤਰ ਧਰਮਵੀਰ ਪਾਲ, ਗੁਲਸ਼ਨ ਕੁਮਾਰ, ਨਵਕਾਂਤ ਭਰੋ ਮਜਾਰਾ, ਪੀ.ਆਰ.ਓ ਤਜਿੰਦਰ ਕੁਮਾਰ ਗਿੰਨੀ, ਸੁਖਵਿੰਦਰ ਸਿੰਘ ਕਲਸੀ, ਗੁਰਦਿਆਲ ਸਿੰਘ ਬੱਧਣ, ਬਲਬੀਰ ਸਿੰਘ ਰਾਏ, ਬਲਦੇਵ ਲਾਲ, ਰਣਵੀਰ ਸਿੰਘ, ਹਰਪ੍ਰੀਤ ਸਿੰਘ, ਸੰਜੀਵ ਕੈਂਥ, ਬੁੱਧਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵੇਰ ਸਾਰ ਹੋਈ ਨਿਰੰਤਰ ਬਾਰਸ਼ ਨਾਲ ਸੁੱਕੀ ਹੋਈ ਚਾਰੇ ਦੀ ਫ਼ਸਲ ਵਿੱਚ ਖੜ੍ਹਾ ਪਾਣੀ ਅਤੇ ਲਹਿਰਾਉਂਦੀ ਚਾਰੇ ਦੀ ਫਸਲ। ਮਾਨਸੂ... ਅਗਲੀ ਖ਼ਬਰ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ’ਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।