05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਸੜੋਆ ਵਿਖੇ ਕੀਤੀ ਅਹਿਮ ਮੀਟਿੰਗ ਵਿਕਾਸ ਕਾਰਜਾਂ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਹੋਈ ਫੋਕੀ ਸਾਬਤ -ਮੰਗੂਪੁਰ

ਸੜੋਆ, 4 ਅਗਸਤ (ਹਰਮੇਲ ਸਹੁੰਗੜਾ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਕਸਬਾ ਸੜੋਆ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਹ ਵਿਕਾਸ ਸਿਰਫ਼ ਇਸ਼ਤਿਆਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਹੈ।

ਡਾ. ਪ੍ਰਦੀਪ ਹੀਰਾ ਤੇ ਡਾ. ਸੰਦੀਪ ਕੌਰ ਹੀਰਾ ਗੱਲਬਾਤ ਕਰਦੇ ਹੋਏ ਨਾਲ ਹੋਰ। ਤਸਵੀਰ : ਪ੍ਰੇਮੀ ਸੰਧਵਾਂ 05-08-2026
ਸੜੋਆ, 4 ਅਗਸਤ (ਹਰਮੇਲ ਸਹੁੰਗੜਾ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਕਸਬਾ ਸੜੋਆ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਹ ਵਿਕਾਸ ਸਿਰਫ਼ ਇਸ਼ਤਿਆਰਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਹੈ। ਹਕੀਕਤ ਵਿੱਚ ਵਿਕਾਸ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆਉਂਦੀ। ਇਸ ਮੌਕੇ ‘ ਤੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਚੇਅਰਪਰਸਨ ਕਿਰਨਦੀਪ ਕੌਰ, ਵਾਇਸ ਚੇਅਰਮੈਨ ਬਲਬੀਰ ਚੰਦ, ਬਲਾਕ ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ, ਬਲਾਕ ਪ੍ਰਧਾਨ ਤਿਲਕ ਰਾਜ ਸੂਦ, ਚੌਧਰੀ ਸੁਖਵਿੰਦਰ ਸਿੰਘ, ਸੁਖਵਿੰਦਰ ਕੁਮਾਰ ਪੰਚ, ਸਤਨਾਮ ਸਿੰਘ ਸੋਹਲ, ਪ੍ਰੇਮ ਫੌਜੀ ਪੋਜੇਵਾਲ, ਜਤਿੰਦਰ ਸਿੰਘ ਦਿਆਲਾ ਅਤੇ ਚਮਨ ਲਾਲ ਸਮੇਤ ਕਈ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਚੱਕਗੁਰੂ ਵਿਖੇ ਪੰਚਾਇਤ ਘਰ ਕਮਰੇ ’ਤੇ ਲੈਂਟਰ ਪਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਝਿੰਗੜਾਂ ਸਟਾਫ ਵਲੋਂ ਸਮਾਜ ਸੇਵੀ ਦਾਨੀ ਸੱਜਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।