06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ ਹਰਪ੍ਰੀਤ ਕੌਰ )- ਡਾਇਰੈਕਟਰ,ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟਰੇਸ਼ਨ ਫਾਰਮ ਭਰ ਕੇ ਅਤੇ ਸਕੂਲ ਮੁਖੀ ਵਲੋਂ ਤਸਦੀਕ ਕਰਵਾ ਕੇ 20 ਅਗਸਤ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਦਸਤੀ ਜਾਂ ਈ.

ਅਜੀਤ ਡੈਸਕ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ ਹਰਪ੍ਰੀਤ ਕੌਰ )- ਡਾਇਰੈਕਟਰ,ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟਰੇਸ਼ਨ ਫਾਰਮ ਭਰ ਕੇ ਅਤੇ ਸਕੂਲ ਮੁਖੀ ਵਲੋਂ ਤਸਦੀਕ ਕਰਵਾ ਕੇ 20 ਅਗਸਤ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਦਸਤੀ ਜਾਂ ਈ. ਮੇਲ ਰਾਹੀਂ ਭੇਜੇ ਜਾ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਵਿਚ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹੇ ਪੱਧਰ ‘ਤੇ ਇਹ ਮੁਕਾਬਲੇ ਕਰਵਾਏ ਜੇ ਰਹੇ ਹਨ। ਜ਼ਿਲ੍ਹੇ ਵਿਚ ਕੇਵਲ ਬਾਰ੍ਹਵੀਂ ਕਲਾਸਾਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਜ਼ਿਲ੍ਹੇ ਪੱਧਰ ‘ਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਭਾਗ ਲੈਣ ਲਈ ਕੋਈ ਵੀ ਫ਼ੀਸ ਨਹੀਂ ਹੈ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਰਜਿਸਟਰੇਸ਼ਨ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਐਸ.ਆਈ.ਆਰ. 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਡਿਪਟੀ ਕਮਿਸ਼ਨਰ 8 26,83,999 ਵੋਟਰਾਂ ਦੀ ਵੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।