06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਰੱਕੜਾਂ ਢਾਹਾ ਵਿਖੇ ਛਿੰਝ ਮੇਲਾ ਕਮੇਟੀ ਦੀ ਮੀਟਿੰਗ ਹੋਈ

ਮਜਾਰੀ/ਸਾਹਿਬਾ, 6 ਅਗਸਤ (ਨਿਰਮਲਜੀਤ ਸਿੰਘ ਚਾਹਲ) - ਗੁੱਗਾ ਜਾਹਰ ਪੀਰ ਦੀ ਯਾਦ ਵਿੱਚ ਪਿੰਡ ਰੱਕੜਾਂ ਢਾਹਾਂ ਵਿਖੇ ਸਮੂਹ ਨਗਰ ਅਤੇ ਐਨ. ਆਰ.

ਅਜੀਤ ਡੈਸਕ 07-08-2026
ਮਜਾਰੀ/ਸਾਹਿਬਾ, 6 ਅਗਸਤ (ਨਿਰਮਲਜੀਤ ਸਿੰਘ ਚਾਹਲ) - ਗੁੱਗਾ ਜਾਹਰ ਪੀਰ ਦੀ ਯਾਦ ਵਿੱਚ ਪਿੰਡ ਰੱਕੜਾਂ ਢਾਹਾਂ ਵਿਖੇ ਸਮੂਹ ਨਗਰ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਛਿੰਝ ਮੇਲੇ ਦੇ ਸਬੰਧ ਵਿੱਚ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਸਾਰੇ ਪ੍ਰਬੰਧਕਾਂ ਨੇ ਹਿੱਸਾ ਲਿਆ ਅਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਛਿੰਝ ਮੇਲੇ ਦੀ ਸਾਰੀ ਰੂਪ ਰੇਖਾ ਉਲੀਕੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਸਲਾਨਾ ਭੰਡਾਰਾ 7 ਸਤੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ। ਜਿਸ ਵਿੱਚ ਜਗਦੀਸ਼ ਨਾਥ ਐਂਡ ਪਾਰਟੀ ਦਿਨ ਵੇਲੇ ਅਤੇ ਕਰਨ ਜੰਡੀ ਰਾਤ ਨੂੰ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। 13 ਸਤੰਬਰ ਦਿਨ ਐਤਵਾਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਚੋਟੀ ਦੇ ਸੱਦੇ ਹੋਏ ਅਖਾੜਿਆਂ ਦੇ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਜੇਤੂ ਪਹਿਲਵਾਨਾਂ ਨੂੰ ਦਿਲ ਖਿੱਚਵੇਂ ਇਨਾਮ ਦਿੱਤੇ ਜਾਣਗੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਦੇ ਕਾਰਜ ਅਤਿ ਸ਼ਲਾਘਾਯੋਗ - ਸੰਜੀਵ ਸੂਰੀ ਅਗਲੀ ਖ਼ਬਰ ਦੌਲਤਪੁਰ ਵਿਖੇ ਸੰਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।