06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਦੌਲਤਪੁਰ ਵਿਖੇ ਸ਼ਹੀਦ ਕੈਪਟਨ ਮਹਿਤਾ ਸਿੰਘ ਨੂੰ ਸਮਰਪਿਤ ਕਰਵਾਏ ਸਮਾਗਮ ਦੇ ਦ੍ਰਿਸ਼। 70ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਕੈਪਟਨ ਮਹਿਤਾ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀਆਂ

ਜਾਡਲਾ, 6 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਦੇਸ਼ ਦੀ ਅਣਖ, ਸਨਮਾਨ ਅਤੇ ਸਰਹੱਦਾਂ ਦੀ ਰਾਖੀ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦ ਕੈਪਟਨ ਮਹਿਤਾ ਸਿੰਘ ਦਾ 70ਵਾਂ ਸ਼ਹੀਦੀ ਦਿਹਾੜਾ ਪਿੰਡ ਦੌਲਤਪੁਰ ਵਿਖੇ ਦੇਸ਼ਭਗਤੀ ਦੇ ਮਾਹੌਲ ਵਿੱਚ ਮਨਾਇਆ ਗਿਆ। ਸਮਾਗਮ ਦੌਰਾਨ ਵਾਰ-ਵਾਰ ਇਹ ਸੰਦੇਸ਼ ਉਭਰ ਕੇ ਸਾਹਮਣੇ ਆਇਆ ਕਿ ਜਿਨ੍ਹਾਂ ਕੌਮਾਂ ਨੂੰ ਆਪਣੇ ਸ਼ਹੀਦਾਂ ਦੀ ਕਦਰ ਹੁੰਦੀ ਹੈ, ਇਤਿਹਾਸ ਵੀ ਉਨ੍ਹਾਂ ਨੂੰ ਸਨਮਾਨ ਨਾਲ ਯਾਦ ਰੱਖਦਾ ਹੈ।

ਅਜੀਤ ਡੈਸਕ 07-08-2026
ਜਾਡਲਾ, 6 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਦੇਸ਼ ਦੀ ਅਣਖ, ਸਨਮਾਨ ਅਤੇ ਸਰਹੱਦਾਂ ਦੀ ਰਾਖੀ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦ ਕੈਪਟਨ ਮਹਿਤਾ ਸਿੰਘ ਦਾ 70ਵਾਂ ਸ਼ਹੀਦੀ ਦਿਹਾੜਾ ਪਿੰਡ ਦੌਲਤਪੁਰ ਵਿਖੇ ਦੇਸ਼ਭਗਤੀ ਦੇ ਮਾਹੌਲ ਵਿੱਚ ਮਨਾਇਆ ਗਿਆ। ਸਮਾਗਮ ਦੌਰਾਨ ਵਾਰ-ਵਾਰ ਇਹ ਸੰਦੇਸ਼ ਉਭਰ ਕੇ ਸਾਹਮਣੇ ਆਇਆ ਕਿ ਜਿਨ੍ਹਾਂ ਕੌਮਾਂ ਨੂੰ ਆਪਣੇ ਸ਼ਹੀਦਾਂ ਦੀ ਕਦਰ ਹੁੰਦੀ ਹੈ, ਇਤਿਹਾਸ ਵੀ ਉਨ੍ਹਾਂ ਨੂੰ ਸਨਮਾਨ ਨਾਲ ਯਾਦ ਰੱਖਦਾ ਹੈ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਅਤੇ ਅਰਦਾਸ ਨਾਲ ਹੋਈ। ਉਪਰੰਤ ਪੰਥ ਪ੍ਰਸਿੱਧ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਜੋਸ਼ੀਲੀਆਂ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ , ਕੌਮੀ ਸੰਘਰਸ਼ਾਂ ਅਤੇ ਸ਼ਹੀਦ ਕੈਪਟਨ ਮਹਿਤਾ ਸਿੰਘ ਦੀ ਬੇਮਿਸਾਲ ਕੁਰਬਾਨੀ ਦਾ ਅਜਿਹਾ ਚਿੱਤਰ ਪੇਸ਼ ਕੀਤਾ ਕਿ ਸੰਗਤਾਂ ਭਾਵੁਕ ਹੋ ਉੱਠੀਆਂ। ਮੁੱਖ ਮਹਿਮਾਨ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਕਿਹਾ ਕਿ ਕੈਪਟਨ ਮਹਿਤਾ ਸਿੰਘ ਦੀ ਸ਼ਹਾਦਤ ਸਿਰਫ਼ ਇਤਿਹਾਸ ਦਾ ਇੱਕ ਸਫ਼ਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਜ਼ਿੰਮੇਵਾਰੀ, ਦੇਸ਼-ਪ੍ਰੇਮ ਤੇ ਕੁਰਬਾਨੀ ਦਾ ਜੀਵੰਤ ਸੰਦੇਸ਼ ਹੈ। ਸਮਾਗਮ ਦੀ ਸਫ਼ਲਤਾ ਵਿੱਚ ਵਿਦੇਸ਼ਾਂ ਵਿੱਚ ਵੱਸਦੇ ਪਿੰਡ ਵਾਸੀਆਂ ਨੇ ਵੀ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ। ਚੇਅਰਮੈਨ ਕਮਲਜੀਤ ਸਿੰਘ ਮੱਖਣ (ਯੂ.ਐੱਸ.ਏ.), ਪ੍ਰਦੀਪ ਸਿੰਘ (ਕੈਨੇਡਾ), ਗੁਰਚਰਨ ਸਿੰਘ (ਯੂ.ਐੱਸ.ਏ.) ਤੇ ਸਰਬਜੀਤ ਸਿੰਘ (ਯੂ.ਐੱਸ.ਏ.) ਦੇ ਸਹਿਯੋਗ ਦੀ ਵਿਸ਼ੇਸ਼ ਸਰਾਹਨਾ ਕੀਤੀ ਗਈ। ਅੰਤ ਵਿੱਚ ਪ੍ਰਧਾਨ ਕਰਨੈਲ ਸਿੰਘ, ਦਲਵੀਰ ਸਿੰਘ, ਪਰਮਜੀਤ ਸਿੰਘ (ਬੈਂਕ ਮੈਨੇਜਰ) ਤੇ ਦਲਜੀਤ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜੇਸ਼ ਪਾਲ ਸਿੰਘ ਖੰਨਾ, ਠੇਕੇਦਾਰ ਗੁਰਜਿੰਦਰ ਸਿੰਘ, ਰਣਜੀਤ ਸਿੰਘ ਗੜ੍ਹੀ, ਮਨਦੀਪ ਸਿੰਘ ਸਰਪੰਚ ਉਟਾਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਮੀਟਿੰਗ ਉਪਰੰਤ ਹਾਜ਼ਰ ਆਗੂ। ਮੁਲਾਜ਼ਮਾਂ ਅਤੇ ਪੈਨਸ਼ਨਰਾ... ਅਗਲੀ ਖ਼ਬਰ ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ 15 ਤੋਂ 17 ਅਗਸਤ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।