08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਵਿਚ 2027 ’ਚ ਕਾਂਗਰਸ ਸਰਕਾਰ ਜ਼ਰੂਰ ਬਣੇਗੀ - ਠੇਕੇਦਾਰ ਸੁਰਿੰਦਰ ਪਾਲ ਸੰਧਵਾਂ

ਕਟਾਰੀਆਂ, 7 ਅਗਸਤ (ਪ੍ਰੇਮੀ ਸੰਧਵਾਂ) - ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਾਚੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਬੈਨਰ ਹੇਠ ਕੀਤੀ ਜਾ ਰਹੀ ਮੀਟਿੰਗ ’ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਆਦਿ ਲੀਡਰਾਂ ਦੇ ਅਣਮੁੱਲੇ ਵਿਚਾਰ ਸੁਣਨ ਲਈ ਪਿੰਡ ਸੰਧਵਾਂ ਤੋਂ ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਸੁਰਿੰਦਰ ਪਾਲ ਸੰਧਵਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਰਵਾਨਾ ਹੋਏ। ਕਾਂਗਰਸੀ ਆਗੂ ਸੁਰਿੰਦਰ ਪਾਲ ਸੰਧਵਾਂ ਨੇ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਮੌਜੂਦਾ ਸਰਕਾਰ ਦੀਆਂ ਲੂੰਬੜ ਚਾਲਾਂ ਨੂੰ ਲੋਕ ਸਮਝ ਚੁੱਕੇ ਹਨ।

ਅਜੀਤ ਡੈਸਕ 08-08-2026
ਕਟਾਰੀਆਂ, 7 ਅਗਸਤ (ਪ੍ਰੇਮੀ ਸੰਧਵਾਂ) - ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਾਚੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਬੈਨਰ ਹੇਠ ਕੀਤੀ ਜਾ ਰਹੀ ਮੀਟਿੰਗ ’ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਆਦਿ ਲੀਡਰਾਂ ਦੇ ਅਣਮੁੱਲੇ ਵਿਚਾਰ ਸੁਣਨ ਲਈ ਪਿੰਡ ਸੰਧਵਾਂ ਤੋਂ ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਸੁਰਿੰਦਰ ਪਾਲ ਸੰਧਵਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਰਵਾਨਾ ਹੋਏ। ਕਾਂਗਰਸੀ ਆਗੂ ਸੁਰਿੰਦਰ ਪਾਲ ਸੰਧਵਾਂ ਨੇ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਮੌਜੂਦਾ ਸਰਕਾਰ ਦੀਆਂ ਲੂੰਬੜ ਚਾਲਾਂ ਨੂੰ ਲੋਕ ਸਮਝ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਨਵਾਂ ਬਦਲਾਅ ਲਿਆਉਣ ਦੇ ਨਾਂਅ ’ਤੇ ਬਣੀ ਮਾਨ ਸਰਕਾਰ ਨੇ ਬਦਲਾਅ ਤਾਂ ਕੀ ਲਿਆਉਣਾ ਸੀ, ਸਗੋਂ ਬਦਲਾਖੋਰੀ ਦੀ ਨੀਤੀ ’ਤੇ ਉਤਰ ਰਹੀ ਹੈ। ਠੇਕੇਦਾਰ ਸੁਰਿੰਦਰ ਪਾਲ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤਾਂ ਜੋ ਲੋਕਾਂ ਨੂੰ ਮੁੜ ਲਾਭਪਾਤਰੀ ਸਹੂਲਤਾਂ ਦਿੱਤੀਆਂ ਜਾ ਸਕਣ। ਇਸ ਮੌਕੇ ਭਜੀ ਲਾਖਾ, ਡਾ. ਛਿੰਦਰ ਪਾਲ, ਜਗਨ ਨਾਥ, ਸਰਬਜੀਤ ਹੀਰਾ ਪੰਚ, ਜਸਵੀਰ ਸ਼ੀਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਬੀ.ਐਸ.ਸੀ. ਨਾਨ ਮੈਡੀਕਲ ਪ੍ਰੀਖਿਆ ’ਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਜ਼ਿਲ੍ਹੇ ’ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।