ਚੌਧਰੀ ਅਜੇ ਮੰਗੂਪੁਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਲੋਂ ਸਮਰਥਕਾਂ ਦਾ ਧੰਨਵਾਦ
ਬਲਾਚੌਰ, 9 ਅਗਸਤ (ਨਰੇਸ਼ ਧੌਲ) - ਬੀਤੇ ਦਿਨ ਚੌਧਰੀ ਪੈਲਸ ਬਲਾਚੌਰ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਇੰਚਾਰਜ ਭੂਪੇਸ਼ ਬਘੇਲ ਦੀ ਆਮਦ ’ਤੇ ਕਾਂਗਰਸ ਪਾਰਟੀ ਵੱਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਦੇ ਤਹਿਤ ਕੀਤੇ ਗਏ ਸਮਾਗਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ, ਡੀ. ਸੀ.
ਬਲਾਚੌਰ, 9 ਅਗਸਤ (ਨਰੇਸ਼ ਧੌਲ) - ਬੀਤੇ ਦਿਨ ਚੌਧਰੀ ਪੈਲਸ ਬਲਾਚੌਰ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਇੰਚਾਰਜ ਭੂਪੇਸ਼ ਬਘੇਲ ਦੀ ਆਮਦ ’ਤੇ ਕਾਂਗਰਸ ਪਾਰਟੀ ਵੱਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਦੇ ਤਹਿਤ ਕੀਤੇ ਗਏ ਸਮਾਗਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ, ਡੀ. ਸੀ. ਸੀ. ਕਮੇਟੀ, ਮਹਿਲਾ ਕਾਂਗਰਸ ਸਮੇਤ ਸਮੁੱਚੇ ਅਹੁਦੇਦਾਰਾਂ, ਵਰਕਰਾਂ ਤੇ ਸਮੁੱਚੇ ਇਲਾਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਇਕੱਠ ਤੇ ਇੰਨੇ ਭਾਰੀ ਉਤਸ਼ਾਹ ਤੋਂ ਇਹ ਸਾਫ ਜਾਹਰ ਹੁੰਦਾ ਹੈ ਕਿ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਤਾਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਹੀ ਤੇ ਇਸ ਦੇ ਨਾਲ ਹੀ ਸਮੁੱਚੇ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਵੀ ਲਗਪਗ ਤਹਿ ਹੋ ਚੁੱਕੀ ਹੈ।