11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਮਾਜਿਕ ਬੁਰਾਈਆਂ ਦਾ ਖਾਤਮਾ ਜ਼ਰੂਰੀ - ਦਲਜੀਤ ਸਿੰਘ ਹੁੰਦਲ

ਕਟਾਰੀਆਂ, 10 ਅਗਸਤ (ਪ੍ਰੇਮੀ ਸੰਧਵਾਂ) - ਮਾਤਾ ਕਿਸ਼ਨ ਕੌਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਹੁੰਦਲ ਇੰਟਰਪ੍ਰਾਈਜ਼ ਕਾਮਨ ਸਰਵਿਸ ਸੈਂਟਰ ਪਿੰਡ ਫਰਾਲਾ ਦੇ ਮੈਨੇਜਿੰਗ ਡਾਇਰੈਕਟਰ ਦਲਜੀਤ ਸਿੰਘ ਹੁੰਦਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੰਨਿਆ ਭਰੂਣ ਹੱਤਿਆ, ਦਹੇਜ ਪ੍ਰਥਾ ਅਤੇ ਨਸ਼ਿਆਂ ਦੇ ਕੋਹੜ ਵਰਗੀਆਂ ਸਮਾਜਿਕ ਬੁਰਾਈਆਂ ਸਾਡੇ ਮੱਥੇ ’ਤੇ ਕਲੰਕ ਹਨ ਕਿਉਂਕਿ ਇਹਨਾਂ ਸਮਾਜਿਕ ਬੁਰਾਈਆਂ ਨੇ ਸਾਡੇ ਸਮਾਜ ਦੀਆਂ ਜੜ੍ਹਾਂ ਖੋਖਲੀਆਂ ਕਰ ਦਿੱਤੀਆਂ ਹਨ ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਭਾਵੇਂ ਸਰਕਾਰਾਂ ਵਲੋਂ ਉਪਰੋਕਤ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾਂਦੇ ਹਨ।

ਅਜੀਤ ਡੈਸਕ 11-08-2026
ਕਟਾਰੀਆਂ, 10 ਅਗਸਤ (ਪ੍ਰੇਮੀ ਸੰਧਵਾਂ) - ਮਾਤਾ ਕਿਸ਼ਨ ਕੌਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਹੁੰਦਲ ਇੰਟਰਪ੍ਰਾਈਜ਼ ਕਾਮਨ ਸਰਵਿਸ ਸੈਂਟਰ ਪਿੰਡ ਫਰਾਲਾ ਦੇ ਮੈਨੇਜਿੰਗ ਡਾਇਰੈਕਟਰ ਦਲਜੀਤ ਸਿੰਘ ਹੁੰਦਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੰਨਿਆ ਭਰੂਣ ਹੱਤਿਆ, ਦਹੇਜ ਪ੍ਰਥਾ ਅਤੇ ਨਸ਼ਿਆਂ ਦੇ ਕੋਹੜ ਵਰਗੀਆਂ ਸਮਾਜਿਕ ਬੁਰਾਈਆਂ ਸਾਡੇ ਮੱਥੇ ’ਤੇ ਕਲੰਕ ਹਨ ਕਿਉਂਕਿ ਇਹਨਾਂ ਸਮਾਜਿਕ ਬੁਰਾਈਆਂ ਨੇ ਸਾਡੇ ਸਮਾਜ ਦੀਆਂ ਜੜ੍ਹਾਂ ਖੋਖਲੀਆਂ ਕਰ ਦਿੱਤੀਆਂ ਹਨ ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਭਾਵੇਂ ਸਰਕਾਰਾਂ ਵਲੋਂ ਉਪਰੋਕਤ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾਂਦੇ ਹਨ। ਪਰ ਫੇਰ ਵੀ ਇਹਨਾਂ ਸਮਾਜਿਕ ਬੁਰਾਈਆਂ ਦਾ ਖਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ। ਸਮਾਜ ਸੇਵੀ ਦਲਜੀਤ ਸਿੰਘ ਹੁੰਦਲ ਨੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਆਉ ਸਾਰੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਈਏ।
ਪਿਛਲੀ ਖ਼ਬਰ ਸੇਵਾ ਟਰੱਸਟ ਯੂ.ਕੇ. ਕੋਰੋਨਾ ਮਹਾਂਮਾਰੀ ਵੇਲੇ ਤੋਂ ਹੀ ਬੇਘਰੇ ਲੋਕਾਂ ਦੀ ਕਰ ਰਹੇ ਮਦਦ ਅਗਲੀ ਖ਼ਬਰ ਝੰਡਾ ਲਹਿਰਾਉਣ ਦੀ ਰਸਮ ਨਵਾਂਸ਼ਹਿਰ ਦੇ ਰੂਪ ਦਰਬਾਰ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।