11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੇਅਰਮੈਨ ਨਾਨਕ ਸਿੰਘ ਜੰਡੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ’ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਧੰਨਵਾਦ

ਬਲਾਚੌਰ, 10 ਅਗਸਤ (ਨਰੇਸ਼ ਧੌਲ) - ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਕੀਤੇ ਗਏ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ’ਤੇ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਐਡਵੋਕੇਟ ਨਾਨਕ ਸਿੰਘ ਜੰਡੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਐਡਵੋਕੇਟ ਨਾਨਕ ਸਿੰਘ ਜੰਡੀ 11-08-2026
ਬਲਾਚੌਰ, 10 ਅਗਸਤ (ਨਰੇਸ਼ ਧੌਲ) - ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਕੀਤੇ ਗਏ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ’ਤੇ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਐਡਵੋਕੇਟ ਨਾਨਕ ਸਿੰਘ ਜੰਡੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਵਰਕਰਾਂ ਦੀ ਵਚਨਬੱਧਤਾ ਅਤੇ ਇਕਜੁੱਟਤਾ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਕਾਂਗਰਸੀ ਭਰਾਵਾਂ ਅਤੇ ਇਲਾਕਾ ਵਾਸੀਆਂ ਦਾ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਕਾਂਗਰਸ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਮਾਣ ਦਿੱਤਾ ਹੈ। ਜੰਡੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਮਿਹਨਤ, ਏਕਤਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਅਤੇ ਵਰਕਰਾਂ ਦੀ ਮਿਹਨਤ ਨਾਲ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਵਿਸ਼ਾਲ ਮੁਫ਼ਤ ਚਮੜੀ ਰੋਗ ਜਾਂਚ ਕੈਂਪ ਦੌਰਾਨ ਡਾ. ਕਰਨ ਛਾਬੜਾ ਮਰੀਜ਼ਾ... ਅਗਲੀ ਖ਼ਬਰ ਵਿਦਿਆਰਥਣ ਕਿਰਨਜੀਤ ਕੌਰ ਆਪਣਾ ਸਨਮਾਨ ਹਾਸਲ ਕਰਨ ਸਮੇਂ। ਲੇਖ ਮੁਕਾਬਲੇ ’ਚੋਂ ਜਿੱਤਿਆ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।