11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਮਨ ਲਾਲ ਦੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਲਖਵਿੰਦਰ ਲੱਖੀ ਵਲੋਂ ਵਧਾਈ

ਰਾਹੋਂ, 10 ਅਗਸਤ (ਉਂਕਾਰ ਸਿੰਘ ਰਾਠੌਰ) - ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਦੀ ਹੋਈ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਸੁਮਨ ਲਾਲ ਦੇ ਨਗਰ ਕੌਂਸਲ ਪ੍ਰਧਾਨ ਚੁਣੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਅਤੇ ਕਬੱਡੀ ਪ੍ਰਮੋਟਰ ਅਤੇ ਆਪ ਆਗੂ ਜੱਸਾ ਸਿਕੰਦਰਪੁਰੀਆ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਲਖਵਿੰਦਰ ਲੱਖੀ ਨੇ ਕਿਹਾ ਕਿ ਨਵਾਂਸ਼ਹਿਰ ਨਗਰ ਕੌਂਸਲ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਉਣਾ ਪਾਰਟੀ ਦੀ ਵੱਡੀ ਜਿੱਤ ਹੈ।

ਲਖਵਿੰਦਰ ਲੱਖੀ। 11-08-2026
ਰਾਹੋਂ, 10 ਅਗਸਤ (ਉਂਕਾਰ ਸਿੰਘ ਰਾਠੌਰ) - ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਦੀ ਹੋਈ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਸੁਮਨ ਲਾਲ ਦੇ ਨਗਰ ਕੌਂਸਲ ਪ੍ਰਧਾਨ ਚੁਣੇ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਅਤੇ ਕਬੱਡੀ ਪ੍ਰਮੋਟਰ ਅਤੇ ਆਪ ਆਗੂ ਜੱਸਾ ਸਿਕੰਦਰਪੁਰੀਆ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਲਖਵਿੰਦਰ ਲੱਖੀ ਨੇ ਕਿਹਾ ਕਿ ਨਵਾਂਸ਼ਹਿਰ ਨਗਰ ਕੌਂਸਲ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਉਣਾ ਪਾਰਟੀ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਨਵਾਂਸ਼ਹਿਰ ਸ਼ਹਿਰ ਵਿੱਚ ਪਿਛਲੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਵੱਡੀ ਬਹੁਮਤ ਨਾਲ ਸਰਕਾਰ ਬਣਾਏਗੀ। ਲਖਵਿੰਦਰ ਲੱਖੀ ਨੇ ਨਵੀਂ ਚੁਣੀ ਗਈ ਨਗਰ ਕੌਂਸਲ ਪ੍ਰਧਾਨ ਸੁਮਨ ਲਾਲ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਮੂਹ ਕੌਂਸਲਰਾਂ ਨੂੰ ਨਾਲ ਲੈ ਕੇ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਬਾਗੋਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ, ਅਰੁਣ ਘਈ ਨਾਲ ਹੋਰ। ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ - ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।