11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ

ਦਸੂਹਾ, 10 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਅਧੀਨ ਚੱਲ ਰਹੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਚ ਤੀਆਂ ਦਾ ਤਿਉਹਾਰ ‘ਤੀਆਂ ਤੀਜ ਦੀਆਂ ’ ਬੜੇ ਉਤਸ਼ਾਹ, ਰੌਣਕ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਵਿਚ ਦਵਿੰਦਰ ਕੌਰ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਦੀਆਂ ਝਲਕੀਆਂ। ਤਸਵੀਰ : ਕੌਸ਼ 11-08-2026
ਦਸੂਹਾ, 10 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਅਧੀਨ ਚੱਲ ਰਹੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਚ ਤੀਆਂ ਦਾ ਤਿਉਹਾਰ ‘ਤੀਆਂ ਤੀਜ ਦੀਆਂ ’ ਬੜੇ ਉਤਸ਼ਾਹ, ਰੌਣਕ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਵਿਚ ਦਵਿੰਦਰ ਕੌਰ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜੀ. ਟੀ. ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਵਾਈਸ ਪ੍ਰਿੰਸੀਪਲ ਮੈਡਮ ਰਜਿੰਦਰ ਕੌਰ ਸੈਣੀ ਅਤੇ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਪਹੁੰਚੇ। ਡਿਗਰੀ ਕਾਲਜ ਦੇ ਪ੍ਰਿੰ. ਡਾ. ਵਰਿੰਦਰ ਕੌਰ ਨੇ ਧੀਆਂ ਦੇ ਇਸ ਮੇਲੇ ’ਚ ਪਹੁੰਚੀਆਂ ਸਭ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਤੀਆਂ ਦਾ ਤਿਉਹਾਰ ਧੀਆਂ ਦੇ ਚਾਵਾਂ ਅਤੇ ਜਜ਼ਬਾਤਾਂ ਨਾਲ ਜੁੜਿਆ ਹੋਇਆ ਇੱਕ ਬਹੁਤ ਹੀ ਖ਼ੂਬਸੂਰਤ ਤਿਉਹਾਰ ਹੈ ਜੋ ਸਾਉਣ ਮਹੀਨੇ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਪੰਜਾਬੀ ਸਭਿਆਚਾਰ, ਲੋਕ-ਵਿਰਸੇ ਅਤੇ ਤੀਆਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਰਵਾਇਤਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ। ਮੁੱਖ ਮਹਿਮਾਨ ਦਵਿੰਦਰ ਕੌਰ ਰੰਧਾਵਾ ਨੇ ਇਸ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਅਤੇ ਨਵੀਂ ਪੀੜੀ ਨੂੰ ਆਪਣੀਆਂ ਉਸਾਰੂ ਰਵਾਇਤੀ ਕਦਰਾਂ ਕੀਮਤਾਂ ਨਾਲ ਜੋੜਨਾ । ਅਜੋਕੇ ਯੁੱਗ ਵਿਚ ਰਵਾਇਤਾਂ ਤੇ ਵਿਰਸੇ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਬਹੁਤ ਲਾਹੇਵੰਦ ਹੁੰਦੇ ਹਨ। ਦੋਹਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਟੱਪੇ, ਡਾਂਸ ਤੇ ਵਿਰਾਸਤੀ ਨਾਚ ਗਿੱਧੇ ਨਾਲ ਖ਼ੂਬ ਰੰਗ ਬੰਨ੍ਹਿਆ। ਇਸ ਤੋਂ ਇਲਾਵਾ ਮੀਡੀਆ ਮੁਕਾਬਲੇ ਅਤੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ ਜਿਸ ਦੇ ਇੰਚਾਰਜ ਕਾਸਮਾਟੌਲੌਜੀ ਵਿਭਾਗ ਦੇ ਮੈਡਮ ਸ਼ਬਨਮ ਗੁਲੇਰੀਆ ਸਨ। ਮਹਿੰਦੀ ਲਗਾਉਣ ਦੇ ਮੁਕਾਬਲਿਆਂ ਵਿਚ ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਲਵੰਨਿਆ ਪਹਿਲੇ ਸਥਾਨ ’ਤੇ, ਕਾਜਲ ਦੂਸਰੇ ਸਥਾਨ ’ਤੇ ਤੇ ਹਰਸਿਮਰਨ ਸੈਣੀ ਤੀਸਰੇ ਸਥਾਨ ’ਤੇ ਰਹੇ ਜਦਕਿ ਡਿਗਰੀ ਕਾਲਜ ਦੇ ਪ੍ਰਭਲੀਨ ਕੌਰ ਪਹਿਲੇ ਸਥਾਨ ’ਤੇ, ਅਵਨੀਤ ਕੌਰ ਦੂਸਰੇ ਤੇ ਹਰਜੋਤ ਕੌਰ ਨੇ ਇਹਨਾਂ ਮਹਿੰਦੀ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਮੀਡੀਆਂ ਗੁੰਦਣ ਮੁਕਾਬਲੇ ਵਿਚ ਬੀ.ਐਡ. ਦੀ ਸਿਮਰਨ, ਬੀ. ਕਾਮ ਦੀ ਮਨਪ੍ਰੀਤ ਤੇ ਬੀ.ਐਡ ਦੀ ਮਾਨਸੀ ਨੇ ਕਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ ਜਦਕਿ ਵਿਸ਼ੇਸ਼ ਇਨਾਮ ਬੀ.ਐਡ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰਵੀਨ ਨੂੰ ਪ੍ਰਾਪਤ ਹੋਇਆ। ਇਸ ਮੌਕੇ ਵੱਖ-ਵੱਖ ਰਵਾਇਤੀ ਗਹਿਣਿਆਂ ਅਤੇ ਸੂਟਾਂ ਦੇ ਸਟਾਲ ਵੀ ਲਗਾਏ ਗਏ। ਸਟੇਜ ਸਕੱਤਰ ਦੀ ਭੂਮਿਕਾ ਪੰਜਾਬੀ ਵਿਭਾਗ ਦੇ ਮੁਖੀ ਡਾ. ਰੁਪਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਐਜੂਕੇਸ਼ਨ ਕਾਲਜ ਦੇ ਪ੍ਰਿੰ.ਸੰਦੀਪ ਕੌਰ ਬੋਸਕੀ ਨੇ ਆਈਆਂ ਹੋਈਆਂ ਸਭ ਸ਼ਖ਼ਸੀਅਤਾਂ, ਇਸ ਪ੍ਰੋਗਰਾਮ ਦੇ ਇੰਚਾਰਜ ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ, ਡਾ. ਰੁਪਿੰਦਰ ਕੌਰ ਗਿੱਲ, ਅਸਿਸਟੈਂਟ ਪ੍ਰੋਫੈਸਰ ਸੀਮਾ ਰਾਣੀ, ਦੋਹਾਂ ਸੰਸਥਾਵਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਿਰੰਕਾਰ ਦੇ ਗਿਆਨ ਤੋਂ ਬਿਨਾਂ ਇਨਸਾਨ ਦਾ ਜੀਵਨ ਅਧੂਰਾ ਹੈ-ਭਾਈ ਸੀਤਲ ਸਿੰਘ ਅਲੀਪੁਰ ਅਗਲੀ ਖ਼ਬਰ ਬੀਬੀ ਮਹਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।