12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਕੰਗਣਾ ਬੇਟ ਵਿਖੇ ਵਿਸ਼ਾਲ ਭਗਵਤੀ ਜਾਗਰਣ 14 ਨੂੰ

ਬਲਾਚੌਰ, 11 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਪਿੰਡ ਕੰਗਣਾ ਬੇਟ ਵਿਖੇ 17ਵਾਂ ਵਿਸ਼ਾਲ ਭਗਵਤੀ ਜਾਗਰਣ 14 ਅਗਸਤ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਗਰਣ ਕਮੇਟੀ ਦੇ ਪ੍ਰਧਾਨ ਦਾਤਾ ਰਾਮ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ‘ਮਈਆ ਜੀ ਅਸੀਂ ਨੌਕਰ ਤੇਰੇ’ ਜਾਗਰਣ ਕਮੇਟੀ, ਐਨ.

ਅਜੀਤ ਡੈਸਕ 12-08-2026
ਬਲਾਚੌਰ, 11 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਪਿੰਡ ਕੰਗਣਾ ਬੇਟ ਵਿਖੇ 17ਵਾਂ ਵਿਸ਼ਾਲ ਭਗਵਤੀ ਜਾਗਰਣ 14 ਅਗਸਤ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਗਰਣ ਕਮੇਟੀ ਦੇ ਪ੍ਰਧਾਨ ਦਾਤਾ ਰਾਮ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ‘ਮਈਆ ਜੀ ਅਸੀਂ ਨੌਕਰ ਤੇਰੇ’ ਜਾਗਰਣ ਕਮੇਟੀ, ਐਨ.ਆਰ.ਆਈ ਵੀਰ-ਭੈਣਾਂ ਅਤੇ ਪਿੰਡ ਕੰਗਣਾ ਬੇਟ ਤੇ ਬੰਗਾ ਬੇਟ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਗਰਣ ਲਈ ਮਾਤਾ ਜੀ ਦੀ ਪਵਿੱਤਰ ਜੋਤ ਜਵਾਲਾ ਜੀ ਤੋਂ ਲਿਆਂਦੀ ਜਾਵੇਗੀ। ਇਸ ਮੌਕੇ ਮਾਤਾ ਜੀ ਦਾ ਸੁੰਦਰ ਅਤੇ ਆਕਰਸ਼ਕ ਭਵਨ ਵਿਸ਼ੇਸ਼ ਤੌਰ ’ਤੇ ਸਜਾਇਆ ਜਾਵੇਗਾ, ਜੋ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਹੋਵੇਗਾ। ਜਾਗਰਣ ਦੌਰਾਨ ਪੰਜਾਬ ਦੇ ਪ੍ਰਸਿੱਧ ਭਜਨ ਗਾਇਕ ਫਿਰੋਜ਼ ਖਾਨ ਅਤੇ ਭੱਟੀ ਕੰਗਣਾ ਵੱਲੋਂ ਮਾਤਾ ਰਾਣੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ਼ੀਲਾ ਮਹੰਤ ਰੋਪੜ ਵਾਲਿਆਂ ਵਲੋਂ ਤਾਰਾ ਰਾਣੀ ਦੀ ਕਥਾ ਕੀਤੀ ਜਾਵੇਗੀ। ਸੰਗਤਾਂ ਵਾਸਤੇ ਮਾਤਾ ਰਾਣੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ। ਜਾਗਰਣ ਕਮੇਟੀ ਦੇ ਪ੍ਰਧਾਨ ਦਾਤਾ ਰਾਮ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਇਸ ਵਿਸ਼ਾਲ ਭਗਵਤੀ ਜਾਗਰਣ ਵਿੱਚ ਹਾਜ਼ਰੀ ਭਰ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕਰਨ।
ਪਿਛਲੀ ਖ਼ਬਰ ਜੰਡਿਆਲੀ ਕਲਾਂ ਵਿਖੇ ਤੀਆਂ ਪ੍ਰੋਗਰਾਮ ਦੀ ਸ਼ੁਰੂਆਤ ਕਰਾਉਣ ਮੌਕੇ ਪੰਚਾਇਤ ਤੇ ਪਤਵੰਤੇ। ਪਿੰਡ ਜੰਡਿਆਲੀ ਕਲਾਂ ’ਚ ਤੀਆਂ ਦਾ... ਅਗਲੀ ਖ਼ਬਰ ਭੋਲੇ ਨਾਥ ਦੇ ਜੈਕਾਰਿਆਂ ਨਾਲ ਗੂੰਜਿਆ ਰੈਲਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।