13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਕੂਲੀ ਬੱਚਿਆਂ ਦੇ ਬੈਗਾਂ ਦਾ ਬੋਝ ਘਟਾਉਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਨਵਾਂਸ਼ਹਿਰ, 12 ਅਗਸਤ (ਜਸਬੀਰ ਸਿੰਘ ਨੂਰਪੁਰ)- ਹਿਊਮਨ ਰਾਈਟਸ ਜਾਗ੍ਰਿਤੀ ਮੰਚ ਸੋਸਾਇਟੀ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਭੇਜ ਕੇ ਸਕੂਲੀ ਵਿਦਿਆਰਥੀਆਂ ਦੇ ਬੈਗਾਂ ਦਾ ਭਾਰੀ ਵਜ਼ਨ ਘਟਾਉਣ ਲਈ ਜਾਰੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਸੋਸਾਇਟੀ ਦੇ ਪ੍ਰਧਾਨ ਵਾਸਦੇਵ ਪਰਦੇਸੀ ਨੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਦੱਸਿਆ ਕਿ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਹਾਇਕ ਡਾਇਰੈਕਟਰ ਵੱਲੋਂ ਪੰਜਾਬ ਦੇ ਸਮੂਹ ਸਿੱਖਿਆ ਅਫ਼ਸਰਾਂ ਨੂੰ ਸਕੂਲੀ ਬੱਚਿਆਂ ਦੇ ਬੈਗਾਂ ਦਾ ਭਾਰ ਘਟਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਸਨ।

ਵਾਸਦੇਵ ਪਰਦੇਸੀ 13-08-2026
ਨਵਾਂਸ਼ਹਿਰ, 12 ਅਗਸਤ (ਜਸਬੀਰ ਸਿੰਘ ਨੂਰਪੁਰ)- ਹਿਊਮਨ ਰਾਈਟਸ ਜਾਗ੍ਰਿਤੀ ਮੰਚ ਸੋਸਾਇਟੀ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਭੇਜ ਕੇ ਸਕੂਲੀ ਵਿਦਿਆਰਥੀਆਂ ਦੇ ਬੈਗਾਂ ਦਾ ਭਾਰੀ ਵਜ਼ਨ ਘਟਾਉਣ ਲਈ ਜਾਰੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਸੋਸਾਇਟੀ ਦੇ ਪ੍ਰਧਾਨ ਵਾਸਦੇਵ ਪਰਦੇਸੀ ਨੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਦੱਸਿਆ ਕਿ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਹਾਇਕ ਡਾਇਰੈਕਟਰ ਵੱਲੋਂ ਪੰਜਾਬ ਦੇ ਸਮੂਹ ਸਿੱਖਿਆ ਅਫ਼ਸਰਾਂ ਨੂੰ ਸਕੂਲੀ ਬੱਚਿਆਂ ਦੇ ਬੈਗਾਂ ਦਾ ਭਾਰ ਘਟਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਸਨ। ਮੰਚ ਵੱਲੋਂ ਇਸ ਪੱਤਰ ਦੇ ਨਾਲ 4 ਮਾਰਚ ਨੂੰ ਅਖ਼ਬਾਰ ਵਿੱਚ ਪ੍ਰਕਾਸ਼ਿਤ ਹੋਈ ਖ਼ਬਰ ਦੀ ਫ਼ੋਟੋ ਕਾਪੀ ਵੀ ਨੱਥੀ ਕੀਤੀ ਗਈ ਹੈ। ਸੰਸਥਾ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇਹਨਾਂ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਤੁਰੰਤ ਪ੍ਰਭਾਵ ਤੋਂ ਲਾਗੂ ਕਰਵਾਇਆ ਜਾਵੇ, ਤਾਂ ਜੋ ਛੋਟੇ ਬੱਚਿਆਂ ਨੂੰ ਭਾਰੀ-ਭਰਕਮ ਸਕੂਲ ਬੈਗਾਂ ਦੇ ਮਾਨਸਿਕ ਅਤੇ ਸਰੀਰਕ ਤਣਾਅ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਰਕਲ ਜ਼ੋਨ ਬੰਗਾ ਦੀ ਸਥਾਪਤੀ ’ਤੇ ਸਮਾਗਮ ਅਗਲੀ ਖ਼ਬਰ ਇਨਟੈਂਸੀਫਾਈਡ ਕੈਂਪੇਨ ਨੂੰ ਡਾ. ਬਲਵੀਰ ਕਮਲ ਵਲੋਂ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।