13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਡੀ.ਏ.ਐਨ. ਕਾਲਜ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀ. ਐਡ ਸਮੈਸਟਰ ਚੌਥਾ ਸੈਸ਼ਨ 2025-2026 ਦੇ ਐਲਾਨੇ ਗਏ ਨਤੀਜਿਆਂ ਵਿੱਚ ਡੀ.

ਡੀ.ਏ.ਐਨ. ਕਾਲਜ ਫੋਰ ਵਿਮਨ ਨਵਾਂਸ਼ਹਿਰ ਦੀਆਂ ਹੋਣਹਾਰ ਵਿਦਿਆਰਥਣਾਂ 13-08-2026
ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀ.ਐਡ ਸਮੈਸਟਰ ਚੌਥਾ ਸੈਸ਼ਨ 2025-2026 ਦੇ ਐਲਾਨੇ ਗਏ ਨਤੀਜਿਆਂ ਵਿੱਚ ਡੀ.ਏ.ਐਨ ਕਾਲਜ ਆਫ ਐਜੂਕੇਸ਼ਨ ਫੋਰ ਵਿਮਨ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਗਰੋਵਰ ਨੇ ਦੱਸਿਆ ਕਿ ਕਾਲਜ ਵਿਦਿਆਰਥੀ ਕਿਰਨ ਸਰੋਏ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਪਹਿਲਾ ਅਤੇ ਵਿਦਿਆਰਥਣ ਮੁਸਕਾਨ, ਸੇਜਲ ਕੌਸ਼ਲ ਤੇ ਮਹਿਕ ਗਾਬਾ ਨੇ ਕਾਲਜ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ ਹੈ। ਉਹਨਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐਡ ਸਮੈਸਟਰ ਦੂਸਰਾ ਸੈਸ਼ਨ 2025-27 ਦੇ ਨਤੀਜਿਆਂ ਵਿੱਚੋਂ ਕਾਲਜ ਵਿਦਿਆਰਥਨ ਸੀਨਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਰੀਆ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸੀ.ਐਮ. ਭੰਡਾਰੀ, ਉਪ ਪ੍ਰਧਾਨ ਵਿਨੋਦ ਭਾਰਦਵਾਜ, ਸਕੱਤਰ ਮੀਨਾਕਸ਼ੀ ਸ਼ਰਮਾ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਮਾਸਟਰ ਦਰਸ਼ਨ ਸਿੰਘ ਕਾਹਲੋਂ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਸਰੀਰ ਦਾਨ ਕਰਨ ਦਾ ਪ੍ਰਣ ਕਰਨ ’ਤੇ ਪਛਾਣ ਪੱਤਰ ਭੇਟ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।