14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਦੇ ਤਿਉਹਾਰ ਦਾ ਆਗਾਜ਼

ਸੜੋਆ, 13 ਅਗਸਤ (ਹਰਮੇਲ ਸਹੂੰਗੜਾ) - ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਪੰਜਾਬੀ ਸੱਭਿਆਚਾਰ ਤੇ ਰਵਾਇਤੀ ਤਿਉਹਾਰ ਤੀਆਂ ਦੇ ਤਿਉਹਾਰ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਹ ਤਿਉਹਾਰ ਸਕੂਲ ਵਿੱਚ ਤਿੰਨ ਦਿਨਾਂ ਤੱਕ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾਵੇਗਾ।

ਅਜੀਤ ਡੈਸਕ 14-08-2026
ਸੜੋਆ, 13 ਅਗਸਤ (ਹਰਮੇਲ ਸਹੂੰਗੜਾ) - ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਪੰਜਾਬੀ ਸੱਭਿਆਚਾਰ ਤੇ ਰਵਾਇਤੀ ਤਿਉਹਾਰ ਤੀਆਂ ਦੇ ਤਿਉਹਾਰ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਹ ਤਿਉਹਾਰ ਸਕੂਲ ਵਿੱਚ ਤਿੰਨ ਦਿਨਾਂ ਤੱਕ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾਵੇਗਾ। ਤੀਆਂ ਦੇ ਤਿਉਹਾਰ ਦੇ ਪਹਿਲੇ ਦਿਨ ਅੱਠਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਵੱਲੋਂ ਸੁੰਦਰ ਚੂੜੀਆਂ ਸਜਾਉਣ ਦੀ ਗਤੀਵਿਧੀ ਕਰਵਾਈ ਗਈ। ਵਿਦਿਆਰਥਣਾਂ ਨੇ ਆਪਣੀ ਕਲਾ ਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਖੂਬਸੂਰਤ ਤੇ ਰੰਗ-ਬਿਰੰਗੀਆਂ ਚੂੜੀਆਂ ਤਿਆਰ ਕੀਤੀਆਂ। ਇਸ ਮੌਕੇ ਚੂੜੀਆਂ ਨਾਲ ਤੀਆਂ ਦੇ ਤਿਉਹਾਰ ਦਾ ਸ਼ੁਭ ਆਗਾਜ਼ ਕੀਤਾ ਗਿਆ। ਸਕੂਲ ਪ੍ਰਿੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਵਿਦਿਆਰਥਣਾਂ ਵੱਲੋਂ ਕੀਤੇ ਗਏ ਸ਼ਾਨਦਾਰ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਦੀ ਰਚਨਾਤਮਕਤਾ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਅਤੇ ਪਰੰਪਰਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫ਼ਰੰਸ ਨੈਕਸਸ-2026 ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀ 15 ਅਗਸਤ ਦੇ ਸੰਬੰਧ ’ਚ ਏ. ਡੀ. ਸੀ. ਸੰਜੀਵ ਸ਼ਰਮਾ ਨਾਲ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।