15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪ੍ਰੀ ਨਰਸਰੀ ਸਕੂਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਕਰਵਾਉਣ ਰਜਿਸਟਰੇਸ਼ਨ

ਨਵਾਂਸ਼ਹਿਰ, 14 ਅਗਸਤ (ਜਸਬੀਰ ਸਿੰਘ ਨੂਰਪੁਰ) - ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ‘ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ’ ਸਕੀਮ ਅਧੀਨ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਵੇ ਸਕੂਲਾਂ ਦੀ ਰਜਿਸਟਰੇਸ਼ਨ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪ੍ਰਾਈਵੇਟ ਸੰਸਥਾਵਾਂ ਜੋ ਕਿ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਅਰਲੀ ਚਾਇਲਡ ਕੇਅਰ ਅਤੇ ਐਜੂਕੇਸ਼ਨ/ ਪਲੇਵੇ ਸਕੂਲ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦਿਆਂ ਹਨ ਲਈ ਸਮਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜਿਸ ਦੇ ਚਲਦੇ ਹੁਣ ਤੱਕ ਜ਼ਿਲ੍ਹੇ ਵਿੱਚ 21 ਪਲੇਵੇ ਸਕੂਲ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰ ਕੀਤੇ ਜਾ ਚੁੱਕੇ ਹਨ।

ਸਨਿਚਰਵਾਰ, 1 ਅਗਸਤ, 2026 15-08-2026
ਨਵਾਂਸ਼ਹਿਰ, 14 ਅਗਸਤ (ਜਸਬੀਰ ਸਿੰਘ ਨੂਰਪੁਰ) - ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ‘ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ’ ਸਕੀਮ ਅਧੀਨ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਵੇ ਸਕੂਲਾਂ ਦੀ ਰਜਿਸਟਰੇਸ਼ਨ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪ੍ਰਾਈਵੇਟ ਸੰਸਥਾਵਾਂ ਜੋ ਕਿ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਅਰਲੀ ਚਾਇਲਡ ਕੇਅਰ ਅਤੇ ਐਜੂਕੇਸ਼ਨ/ ਪਲੇਵੇ ਸਕੂਲ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦਿਆਂ ਹਨ ਲਈ ਸਮਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜਿਸ ਦੇ ਚਲਦੇ ਹੁਣ ਤੱਕ ਜ਼ਿਲ੍ਹੇ ਵਿੱਚ 21 ਪਲੇਵੇ ਸਕੂਲ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰ ਕੀਤੇ ਜਾ ਚੁੱਕੇ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਿਭਾਗ ਵਲੋਂ ਜਾਰੀ ਹਿਦਾਇਤਾਂ ਅਨੁਸਾਰ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪਲੇਵੇ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਅਧੀਨ ਐਫੀਲੀਏਟਿਡ ਪ੍ਰਾਈਵੇਟ ਸਕੂਲਾਂ (ਜਿਨ੍ਹਾਂ ਵਿੱਚ ਪ੍ਰੀ ਪ੍ਰਾਇਮਰੀ ਵਿੰਗ ਚੱਲ ਰਹੇ ਹਨ) ਦੀਆਂ ਰਜਿਸਟ੍ਰੇਸ਼ਨਾਂ ਵੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਕਰਵਾਈਆਂ ਜਾਣੀਆਂ ਲਾਜ਼ਮੀ ਹਨ। ਇਸ ਲਈ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪ੍ਰੀ ਨਰਸਰੀ ਅਤੇ ਪਲੇਵੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਕੂਲਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਕੂਲ/ਟਰੱਸਟ ਈ ਸੇਵਾ ਰਾਹੀਂ ਸੁਵਿਧਾ ਕੇਦਰਾਂ ਤੋਂ ਆਪਣੀ ਨਵੀਂ ਰਜਿਸਟ੍ਰੇਸ਼ਨ ਅਤੇ ਰੀਨਿਉ ਕਰਵਾ ਸਕਦੇ ਹਨ। ਸਬੰਧਤ ਵਿਭਾਗ ਅਧੀਨ ਪੰਜਾਬ ਅਧੀਨ ਚੱਲ ਰਹੇ ਸਾਰੇ ਪਲੇਵੇ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਅਧੀਨ ਐਫੀਲੀਏਟਿਡ ਪ੍ਰਾਈਵੇਟ ਸਕੂਲਾਂ (ਜਿਨ੍ਹਾਂ ਵਿੱਚ ਪ੍ਰੀ ਪਰਾਈਮਰੀ ਵਿੰਗ ਚੱਲ ਰਹੇ ਹਨ) ਦੀਆਂ ਰਜਿਸਟ੍ਰੇਸ਼ਨਾਂ ਕਰਵਾਉਣੀਆਂ ਵੀ ਲਾਜ਼ਮੀ ਹਨ। ਇਸ ਲਈ ਪਲੇਵੇ ਸਕੂਲਾਂ/ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਆਪਣੇ ਸਕੂਲਾਂ ਦੀ ਆਨਲਾਈਨ ਰਜਿਸਟਰੇਸ਼ਨ ਜਲਦ ਤੋਂ ਜਲਦ ਕਰਵਾਉਣ। ਅਜਿਹਾ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਸਕੂਲਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਨੂੰ ਉਨ੍ਹਾਂ ਪਲੇਵੇ ਸਕੂਲਾਂ ਵਿੱਚ ਹੀ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰ ਹਨ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ-ਚੌਧਰੀ ਮੋਹਣ ਲਾਲ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਘੋਸ਼ਣਾ ਪੱਤਰ ਫਾਰਮ ਐਸ.ਐਮ.ਓ. ਨੂੰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।