15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਵਸ - ਜਥੇ. ਝਿੰਗੜ

ਔੜ/ ਝਿੰਗੜਾਂ, 14 ਅਗਸਤ (ਕੁਲਦੀਪ ਸਿੰਘ ਝਿੰਗੜ) - ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿੱਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ 15 ਅਗਸਤ ਨੂੰ ਅਜ਼ਾਦੀ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਮਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਥੇ.

ਪਿੰਡ ਝਿੰਗੜਾਂ ਵਿਖੇ ਆਜ਼ਾਦੀ ਦਿਵਸ ਮਨਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਥੇ. ਰਣਜੀਤ ਸਿੰਘ ਝਿੰਗੜ ਨਾਲ ਸੰਦੀਪ ਸਿੰਘ ਸ਼ੇਰਗਿੱਲ ਤੇ ਹੋਰ। ਤਸਵੀਰ : ਕੁਲਦੀਪ ਸਿੰਘ ਝਿੰਗੜ 15-08-2026
ਔੜ/ ਝਿੰਗੜਾਂ, 14 ਅਗਸਤ (ਕੁਲਦੀਪ ਸਿੰਘ ਝਿੰਗੜ) - ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ਵਿੱਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ 15 ਅਗਸਤ ਨੂੰ ਅਜ਼ਾਦੀ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਮਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ੍ਹ ਨੇ ਦੱਸਿਆ ਕਿ ਸਵੇਰੇ 8 ਵਜੇ ਪ੍ਰਮੁੱਖ ਸਖਸ਼ੀਅਤਾਂ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਬੱਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੇ ਆਦਮ ਕੱਦ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਪਰੰਤ ਲਾਲਾ ਵਲੀ ਪਬਲਿਕ ਸਕੂਲ, ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਦੇ ਬੱਚੇ ਦੇਸ਼ ਭਗਤੀ ਗੀਤ ਪੇਸ਼ ਕਰਨਗੇ। ਉਪਰੰਤ ਵੱਖ-ਵੱਖ ਬੁਲਾਰੇ ਅਜ਼ਾਦੀ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਪਰਮਿੰਦਰ ਸਿੰਘ, ਜਤਿੰਦਰ ਸਿੰਘ, ਰਮਨ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਤਿਰੰਗਾ ਯਾਤਰਾ ਕੱਢੀ ਜਾਵੇਗੀ ਅਗਲੀ ਖ਼ਬਰ ਪਿੰਡ ਮੀਰਪੁਰ ਜੱਟਾਂ ਵਿਖੇ ਸਾਈਂ ਮੀਆਂ ਮੀਰ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।