18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬੱਬਰ ਸ਼ਹੀਦਾਂ ਦੀ ਧਰਤੀ ’ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਆਜ਼ਾਦੀ ਦਿਵਸ

ਜਾਡਲਾ, 17 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਆਜ਼ਾਦੀ ਦਿਵਸ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਉੱਘੇ ਲੇਖਕ, ਨਾਟਕਕਾਰ, ਕਹਾਣੀਕਾਰ, ਰੰਗਮੰਚ ਨਿਰਦੇਸ਼ਕ ਤੇ ਅਧਿਆਪਕ ਅਜਮੇਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਬੱਬਰ ਸ਼ਹੀਦਾਂ ਦੀ ਧਰਤੀ ’ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਆਜ਼ਾਦੀ ਦਿਵਸ ? ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਗੁਰਭਗਤ ਸਿੰਘ ਭਲਾਈਆਣਾ। ਤਸਵੀਰ : ਪਰਮਜੀਤ ਸਿੰਘ ਥੇੜੀ 18-08-2026
ਜਾਡਲਾ, 17 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਆਜ਼ਾਦੀ ਦਿਵਸ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਉੱਘੇ ਲੇਖਕ, ਨਾਟਕਕਾਰ, ਕਹਾਣੀਕਾਰ, ਰੰਗਮੰਚ ਨਿਰਦੇਸ਼ਕ ਤੇ ਅਧਿਆਪਕ ਅਜਮੇਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਜਮੇਰ ਸਿੰਘ ਸਿੱਧੂ ਨੇ ਕਿਹਾ ਕਿ ਬੱਬਰ ਕਰਮ ਸਿੰਘ ਦੀ ਯਾਦ ਨੂੰ ਸਮਰਪਿਤ ਇਸ ਸੰਸਥਾ ਵਿੱਚ ਆ ਕੇ ਆਪਣੇ ਵਿਚਾਰ ਸਾਂਝੇ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਬੇਹੱਦ ਭਾਗਾਂ ਵਾਲੇ ਹਨ ਕਿ ਉਹ ਉਸ ਧਰਤੀ ਤੋਂ ਸਿੱਖਿਆ ਹਾਸਲ ਕਰ ਰਹੇ ਹਨ ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਬੱਬਰ ਸ਼ਹੀਦ ਪੈਦਾ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿੰਦਗੀ ਇੱਕ ਵਡਮੁੱਲੀ ਦਾਤ ਹੈ ਜਿਸ ਨੂੰ ਬੁਰੀਆਂ ਅਲਾਮਤਾਂ ਵਿੱਚ ਗਵਾਉਣ ਦੀ ਬਜਾਏ ਉੱਚੀ ਸਿੱਖਿਆ, ਚੰਗੇ ਸੰਸਕਾਰਾਂ ਤੇ ਮਿਹਨਤ ਨਾਲ ਸਫ਼ਲ ਬਣਾਇਆ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਤੇ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਤੇ ਪ੍ਰਿੰਸੀਪਲ ਰਾਜ ਰਾਣੀ ਨੇ ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ, ਸਮੁੱਚੀ ਮੈਨੇਜਮੈਂਟ ਕਮੇਟੀ ਤੇ ਸਕੂਲ ਸਟਾਫ ਵੱਲੋਂ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਮਲੋਟ ’ਚ ਆਜ਼ਾਦੀ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼ਾਨਦਾਰ ਤਿਰੰਗਾ ਰੈਲੀ ਅਗਲੀ ਖ਼ਬਰ ਪਿੰਡ ਘਨੌਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।