21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟੋਲ ਪਲਾਜ਼ਾ ਬੱਛੂਆਂ ਵਿਖੇ ਨੈਸ਼ਨਲ ਹਾਈਵੇ ’ਤੇ ਏ.ਟੀ.ਓ. ਦੀ ਕਾਰਵਾਈ, 5 ਵਾਹਨਾਂ ਦੇ ਚਲਾਨ ਕੱਟੇ

ਕਾਠਗੜ੍ਹ, 20 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਟੋਲ ਪਲਾਜ਼ਾ ਬੱਛੂਆਂ ਵਿਖੇ ਨੈਸ਼ਨਲ ਹਾਈਵੇ ’ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਏ. ਟੀ.

ਅਜੀਤ ਡੈਸਕ 21-08-2026
ਕਾਠਗੜ੍ਹ, 20 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਟੋਲ ਪਲਾਜ਼ਾ ਬੱਛੂਆਂ ਵਿਖੇ ਨੈਸ਼ਨਲ ਹਾਈਵੇ ’ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਏ.ਟੀ.ਓ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਏ.ਟੀ.ਓ ਕਮਲੇਸ਼ ਕੁਮਾਰੀ ਦੀ ਅਗਵਾਈ ਹੇਠ ਟੋਲ ਪਲਾਜ਼ਾ ਬੱਛੂਆਂ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਵਾਹਨਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿੱਚ 3 ਵਾਹਨ ਓਵਰਹਾਈਟ ਤੇ ਇੱਕ ਟਰਾਲੀ ਭੁੰਗ ਵਾਲੀ ਅਤੇ ਇੱਕ ਓਵਰਲੋਡ ਗੱਡੀ ਹੋਣ ਕਾਰਨ ਕਾਰਵਾਈ ਦੇ ਘੇਰੇ ਵਿੱਚ ਆਈ ਜਦਕਿ ਇੱਕ ਵਾਹਨ ਦਾ ਓਵਰਲੋਡ ਹੋਣ ਕਾਰਨ ਚਲਾਨ ਕੀਤਾ ਗਿਆ। ਏ.ਟੀ.ਓ. ਵਿਭਾਗ ਦੀ ਇਸ ਕਾਰਵਾਈ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿੱਚ ਹੜਕੰਪ ਮਚਿਆ ਰਿਹਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਓਵਰਲੋਡਿੰਗ, ਓਵਰਹਾਈਟ ਤੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਅਜਿਹੀ ਚੈਕਿੰਗ ਅਤੇ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਜਲਦੀ ਪੈਰੋਲ ਦਿੱਤੀ ਜਾਵੇ- ਭੱਟੀ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਰਾਸ਼ਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।