ਆਸਰੋਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ
ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨਜ਼ਦੀਕੀ ਪਿੰਡ ਆਸਰੋਂ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪਿੰਡ ਵਾਸੀਆਂ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਅਤੇ ਪਿੰਡ ਆਸਰੋਂ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਢੋਲ-ਢਮੱਕਿਆਂ ਨਾਲ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।
ਅਜੀਤ ਡੈਸਕ
24-08-2026