ਸਿਹਤ ਵਿਭਾਗ ਦੇ ਅਧਿਕਾਰੀ ਮਲੇਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੰਦੇ ਹੋਏ।
ਮਲੇਰੀਆ ਦੀ ਰੋਕਥਾਮ ਲਈ ਨਿਰੰਤਰ ਸਰਵੀਲੈਂਸ ਤੇ ਲੋਕਾਂ ਦੀ ਭਾਗੀਦਾਰੀ ਜ਼ਰੂਰੀ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ
ਨਵਾਂਸ਼ਹਿਰ, 23 ਅਗਸਤ (ਦੀਦਾਰ ਸਿੰਘ ਸ਼ੇਤਰਾ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਬ-ਨੈਸ਼ਨਲ ਮਲੇਰੀਆ ਐਲੀਮੀਨੇਸ਼ਨ ਵੈਰੀਫਿਕੇਸ਼ਨ ਦੇ ਸਬੰਧ ’ਚ ਜ਼ੋਨਲ ਐਂਟੋਮੋਲੋਜਿਸਟ ਮੈਡਮ ਸੁਮੀਤ ਵੱਲੋਂ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਮਲੇਰੀਆ ਅਤੇ ਡੇਂਗੂ ਸਰਵੀਲੈਂਸ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸਿਹਤ ਟੀਮ ਵੱਲੋਂ ਮਲੇਰੀਆ ਅਤੇ ਡੇਂਗੂ ਦੀ ਨਿਗਰਾਨੀ ਲਈ ਘਰ-ਘਰ ਸਰਵੀਲੈਂਸ, ਬੁਖਾਰ ਦੇ ਮਾਮਲਿਆਂ ਦੀ ਜਾਂਚ ਅਤੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ।
ਨਵਾਂਸ਼ਹਿਰ, 23 ਅਗਸਤ (ਦੀਦਾਰ ਸਿੰਘ ਸ਼ੇਤਰਾ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਬ-ਨੈਸ਼ਨਲ ਮਲੇਰੀਆ ਐਲੀਮੀਨੇਸ਼ਨ ਵੈਰੀਫਿਕੇਸ਼ਨ ਦੇ ਸਬੰਧ ’ਚ ਜ਼ੋਨਲ ਐਂਟੋਮੋਲੋਜਿਸਟ ਮੈਡਮ ਸੁਮੀਤ ਵੱਲੋਂ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਮਲੇਰੀਆ ਅਤੇ ਡੇਂਗੂ ਸਰਵੀਲੈਂਸ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸਿਹਤ ਟੀਮ ਵੱਲੋਂ ਮਲੇਰੀਆ ਅਤੇ ਡੇਂਗੂ ਦੀ ਨਿਗਰਾਨੀ ਲਈ ਘਰ-ਘਰ ਸਰਵੀਲੈਂਸ, ਬੁਖਾਰ ਦੇ ਮਾਮਲਿਆਂ ਦੀ ਜਾਂਚ ਅਤੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧ ਵਿੱਚ ਮੁੱਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਲੇਰੀਆ ਦੀ ਸਥਾਨਕ ਟਰਾਂਸਮਿਸ਼ਨ ਨੂੰ ਰੋਕਣ ਅਤੇ ਮਲੇਰੀਆ ਐਲੀਮੀਨੇਸ਼ਨ ਦੇ ਟੀਚੇ ਨੂੰ ਕਾਇਮ ਰੱਖਣ ਲਈ ਨਿਰੰਤਰ ਸਰਵੇਲੈਂਸ, ਸਮੇਂ ਸਿਰ ਜਾਂਚ ਤੇ ਪ੍ਰਭਾਵਸ਼ਾਲੀ ਵੈਕਟਰ ਕੰਟਰੋਲ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਖ਼ਰੀ ਇੰਡੀਜੀਨਸ ਮਲੇਰੀਆ ਕੇਸ ਸਾਲ 2018 ਵਿੱਚ ਰਿਪੋਰਟ ਹੋਇਆ ਸੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ ਤੇ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਂਦਿਆਂ ਘਰਾਂ, ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਨਿਯਮਤ ਸਫ਼ਾਈ ਕੀਤੀ ਜਾਵੇ। ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ, ਰਵੀਇੰਦਰ ਸਿੰਘ, ਮਪਹਵ (ਮੇਲ) ਮਨਦੀਪ ਸਿੰਘ ਤੇ ਪਰਮਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।