24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰੈੱਡ ਕਰਾਸ ਵਲੋਂ ਗੁਰਸੇਵਾ ਕਾਲਜ ਪਨਾਮ ਵਿਖੇ ਸਮਾਗਮ

ਸਮੁੰਦੜਾ, 23 ਅਗਸਤ (ਤੀਰਥ ਸਿੰਘ ਰੱਕੜ) - ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਹਰ ਘਰ ਤਿਰੰਗਾ 2026 ਮੁਹਿੰਮ ਦੇ ਤਹਿਤ ਰੈੱਡ ਕਰਾਸ ਕੇਂਦਰ ਨਵਾਂਸ਼ਹਿਰ ਵੱਲੋਂ ਅਜ਼ਾਦੀ ਦਾ ਦਿਹਾੜਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਜਸਵੀਰ ਕੌਰ ਨੇ ਕੀਤੀ।

ਅਜੀਤ ਡੈਸਕ 24-08-2026
ਸਮੁੰਦੜਾ, 23 ਅਗਸਤ (ਤੀਰਥ ਸਿੰਘ ਰੱਕੜ) - ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਹਰ ਘਰ ਤਿਰੰਗਾ 2026 ਮੁਹਿੰਮ ਦੇ ਤਹਿਤ ਰੈੱਡ ਕਰਾਸ ਕੇਂਦਰ ਨਵਾਂਸ਼ਹਿਰ ਵੱਲੋਂ ਅਜ਼ਾਦੀ ਦਾ ਦਿਹਾੜਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਜਸਵੀਰ ਕੌਰ ਨੇ ਕੀਤੀ। ਇਸ ਮੌਕੇ ਸ. ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਦੀ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਪਰ ਦੁੱਖ ਦੀ ਗੱਲ ਇਹ ਹੈ ਕਿ ਸਾਡਾ ਪੰਜਾਬ ਇਸ ਵੰਡ ਸਮੇਂ ਪੂਰਬੀ ਪੰਜਾਬ ਅਤੇ ਪੱਛਮੀ ਪੰਜਾਬ ਵਿੱਚ ਵੰਡਿਆ ਗਿਆ। ਉਨ੍ਹਾਂ ਨੇ ਆਪਣੇ ਦੇਸ਼ ਦੇ ਤਿਰੰਗੇ ਝੰਡੇ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਮੌਜੂਦ ਸਟਾਫ ਮੈਂਬਰਾਂ ਨੇ ਨਸ਼ੇ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਰਾਸ਼ਟਰੀ ਗੀਤ ਗਾਇਨ ਸਮੇਂ ਸਤਿਕਾਰ ਸਹਿਤ ਹਿੱਸਾ ਲਿਆ। ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਸੈਂਟਰ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ ਅਕਸ਼ਿਤਾ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਟਾਫ ਮੈਂਬਰ ਕੰਵਲਦੀਪ ਕੌਰ, ਕਿਰਨ ਬਾਲਾ, ਨਰਿੰਦਰ ਕੌਰ, ਮਹਿੰਦਰ ਸ਼ਰਮਾ, ਜਤਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਹਰਜੀਤ ਗਿੱਲ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਰਾਣੀ ਮੰਦਰ ਰੱਤੇਵਾਲ ਵਿਖੇ ਕਰਵਾਇਆ ਸਾਲਾਨਾ ਭੰਡਾਰਾ ਅਗਲੀ ਖ਼ਬਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਗੱਲਬਾਤ ਕਰਦੇ ਹੋਏ ਨਾਲ ਜਸਪ੍ਰੀਤ ਸਿੰਘ ਅਤੇ ਹੋਰ। ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।