ਪਸ਼ੂਆਂ ਦੇ ਵੱਗ ਲੈ ਕੇ ਸੜਕਾਂ ’ਤੇ ਘੁੰਮ ਰਹੇ ਲੋਕ ਦੇ ਰਹੇ ਹਾਦਸਿਆਂ ਨੂੰ ਸੱਦਾ
ਜਾਡਲਾ, 24 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਇਲਾਕੇ ਦੀਆਂ ਮੁੱਖ ਸੜਕਾਂ ਅਤੇ ਨੈਸ਼ਨਲ ਹਾਈਵੇ ’ਤੇ ਪਸ਼ੂਆਂ ਦੇ ਵੱਗ ਲੈ ਕੇ ਘੁੰਮਦੇ ਲੋਕਾਂ ਦੀ ਲਾਪਰਵਾਹੀ ਰਾਹਗੀਰਾਂ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਸੜਕਾਂ ’ਤੇ ਵੱਡੀ ਗਿਣਤੀ ਵਿੱਚ ਮੱਝਾਂ ਅਤੇ ਹੋਰ ਪਸ਼ੂਆਂ ਦੇ ਘੁੰਮਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਰ
ਰਾਸ਼ਟਰੀ ਰਾਜ ਮਾਰਗ ’ਤੇ ਜਾ ਰਿਹਾ ਮੱਝਾਂ ਦਾ ਵੱਗ। ਤਸਵੀਰ : ਹਰਕੰਵਲ ਸਿੰਘ ਕੌਲਗੜ੍ਹ
25-08-2026
ਜਾਡਲਾ, 24 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਇਲਾਕੇ ਦੀਆਂ ਮੁੱਖ ਸੜਕਾਂ ਅਤੇ ਨੈਸ਼ਨਲ ਹਾਈਵੇ ’ਤੇ ਪਸ਼ੂਆਂ ਦੇ ਵੱਗ ਲੈ ਕੇ ਘੁੰਮਦੇ ਲੋਕਾਂ ਦੀ ਲਾਪਰਵਾਹੀ ਰਾਹਗੀਰਾਂ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਸੜਕਾਂ ’ਤੇ ਵੱਡੀ ਗਿਣਤੀ ਵਿੱਚ ਮੱਝਾਂ ਅਤੇ ਹੋਰ ਪਸ਼ੂਆਂ ਦੇ ਘੁੰਮਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਲਾਕੇ ਵਿੱਚ ਸਾਹਮਣੇ ਆਈ ਤਸਵੀਰ ਵਿੱਚ ਵੀ ਵੱਡੀ ਗਿਣਤੀ ਵਿੱਚ ਮੱਝਾਂ ਦਾ ਵੱਗ ਰਾਸ਼ਟਰੀ ਸੜਕ ’ਤੇ ਜਾਂਦਾ ਦਿਖਾਈ ਦੇ ਰਿਹਾ ਹੈ। ਪਸ਼ੂਆਂ ਦੇ ਸੜਕ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵੱਲ੍ਹ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਖ਼ਾਸ ਕਰਕੇ ਤੇਜ਼ ਰਫ਼ਤਾਰ ਨਾਲ ਆਉਂਦੇ ਵਾਹਨਾਂ ਲਈ ਅਚਾਨਕ ਸੜਕ ’ਤੇ ਆ ਜਾਣ ਵਾਲੇ ਪਸ਼ੂ ਹਾਦਸੇ ਦਾ ਕਾਰਨ ਬਣ ਸਕਦੇ ਹਨ। ਇਸ ਮਸਲੇ ’ਤੇ ਗੱਲ ਕਰਦਿਆਂ ਕਾਮਰੇਡ ਰਣਜੀਤ ਸਿੰਘ ਰਾਣਾ ਆਲ ਇੰਡੀਆ ਕਿਸਾਨ ਸਭਾ ਦੇ ਮੀਤ ਪ੍ਰਧਾਨ ਜ਼ਿਲ੍ਹਾ ਨਵਾਂਸ਼ਹਿਰ ਦਾ ਕਹਿਣਾ ਹੈ ਕਿ ਇਹ ਸਮੱਸਿਆ ਸਿਰਫ਼ ਮੁੱਖ ਸੜਕਾਂ ਤੱਕ ਸੀਮਤ ਨਹੀਂ ਰਹੀ, ਸਗੋਂ ਪੇਂਡੂ ਲਿੰਕ ਸੜਕਾਂ ’ਤੇ ਵੀ ਪਸ਼ੂਆਂ ਦੇ ਵੱਗ ਆਮ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ ਖੁੱਲ੍ਹੇ ਛੱਡੇ ਪਸ਼ੂ ਨੇੜਲੇ ਖੇਤਾਂ ਵਿੱਚ ਦਾਖ਼ਲ ਹੋ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਵੀ ਕਰਦੇ ਹਨ। ਕਿਸਾਨਾਂ ਦੀ ਮਿਹਨਤ ਨਾਲ ਤ ਿਆਰ ਕੀਤੀ ਫ਼ਸਲ ਪਲਾਂ ਵਿੱਚ ਤਬਾਹ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਨਾ ਛੱਡਣ ਤੇ ਉਨ੍ਹਾਂ ਨੂੰ ਸੁਰੱਖਿਅਤ ਥਾਂ ’ਤੇ ਰੱਖਣ। ਉਨ੍ਹਾਂ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਮੁੱਖ ਸੜਕਾਂ ’ਤੇ ਪਸ਼ੂਆਂ ਦੀ ਆਵਾਜਾਈ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਜਾਣ ਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਸਮੱਸਿਆ ਦਾ ਹੱਲ ਹੋ ਸਕੇ।