25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਪੱਧਰੀ ਵੁਸ਼ੂ ਖੇਡ ’ਚ ਖ਼ਾਲਸਾ ਸਕੂਲ ਬੰਗਾ ਦੀਆਂ ਸ਼ਾਨਦਾਰ ਪ੍ਰਾਪਤੀਆਂ

ਬੰਗਾ, 24 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਵਿਦਿਆਰਥੀਆਂ ਅੰਦਰ ਖੇਡ ਭਾਵਨਾ ਤੇ ਸਰੀਰਕ ਮਜ਼ਬੂਤੀ ਦੇ ਸੰਕਲਪ ਨੂੰ ਦ੍ਰਿੜ ਕਰਵਾਉਣ ਦੇ ਮਨੋਰਥ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਖਾਲਸਾ ਸਕੂਲ ਬੰਗਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।

ਅਜੀਤ ਡੈਸਕ 25-08-2026
ਬੰਗਾ, 24 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਵਿਦਿਆਰਥੀਆਂ ਅੰਦਰ ਖੇਡ ਭਾਵਨਾ ਤੇ ਸਰੀਰਕ ਮਜ਼ਬੂਤੀ ਦੇ ਸੰਕਲਪ ਨੂੰ ਦ੍ਰਿੜ ਕਰਵਾਉਣ ਦੇ ਮਨੋਰਥ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਖਾਲਸਾ ਸਕੂਲ ਬੰਗਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਇਹ ਟੂਰਨਾਮੈਂਟ ਸ਼੍ਰੀਮਤੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਹੇਠ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਸੂੰਢ ਵਿਖੇ ਹੋਇਆ। ਟੂਰਨਾਮੈਂਟ ਵਿੱਚ ਪ੍ਰਿੰਸੀਪਲ ਮਨਜੀਤ ਸਿੰਘ, ਜਗਸੀਰ ਸਿੰਘ ਡੀ.ਪੀ.ਈ. ਤੇ ਵੱਖ-ਵੱਖ ਕੋਚਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਖਾਲਸਾ ਸਕੂਲ ਦੇ 16 ਵਿਦਿਆਰਥੀਆਂ ਨੇ ਇਸ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਵੱਖ-ਵੱਖ ਭਾਰ ਗਰੁੱਪਾਂ ਵਿੱਚ ਛੇ ਸੋਨ ਤਗਮੇ, ਤਿੰਨ ਚਾਂਦੀ ਦੇ ਤਗਮੇ ਅਤੇ ਇੱਕ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਸੋਨ ਤਗਮਾ ਵਾਲੇ ਖਿਡਾਰੀ ਸਟੇਟ ਟੂਰਨਾਮੈਂਟ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਕਰਨਗੇ। ਟੂਰਨਾਮੈਂਟ ਵਿੱਚ ਦੀਪਕ (70 ਕਿਲੋਗ੍ਰਾਮ), ਦਵਿੰਦਰ (45 ਕਿਲੋਗ੍ਰਾਮ), ਜਾਂਵੇਜ (65 ਕਿਲੋਗ੍ਰਾਮ), (75 ਕਿਲੋਗ੍ਰਾਮ), ਸਾਗਰ (70 ਕਿਲੋਗ੍ਰਾਮ) ਤੇ ਮੋਹਿਤ (80 ਕਿਲੋਗ੍ਰਾਮ) ਭਾਰ ਗਰੁੱਪ ਵਿੱਚ ਸੋਨ ਤਗਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲਕਸ਼, ਰਾਜਵੀਰ ਤੇ ਰਹਿਮਾਨ ਅਲੀ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਇਸ ਸਮੇਂ ਹੈੱਡ ਮਾਸਟਰ ਸ. ਰਜਿੰਦਰ ਸਿੰਘ ਆਹਲੂਵਾਲੀਆ ਨੇ ਖਿਡਾਰੀਆਂ ਦੇ ਕੋਚ ਸ. ਕੁਲਦੀਪ ਸਿੰਘ, ਮੈਡਮ ਅਮਨਦੀਪ ਅਤੇ ਇੰਚਾਰਜ ਜੌਲੀ ਚੰਦੇਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਕੂਲ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਸਕੂਲ ਕਮੇਟੀ ਪ੍ਰਧਾਨ ਸ. ਮਲਕੀਤ ਸਿੰਘ ਬਾੜੋਵਾਲ, ਮੈਨੇਜਰ ਕੁਲਵਰਨ ਸਿੰਘ ਥਾਂਦੀਆਂ, ਸ. ਜਰਨੈਲ ਸਿੰਘ ਪੱਲੀ ਝਿੱਕੀ, ਸ. ਸਤਬੀਰ ਸਿੰਘ ਪੱਲੀ ਝਿੱਕੀ ਨੇ ਖਿਡਾਰੀਆਂ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ। ਇਸ ਮੌਕੇ ਹੈੱਡ ਮਾਸਟਰ ਸ. ਰਜਿੰਦਰ ਸਿੰਘ ਆਹਲੂਵਾਲੀਆ, ਸੁਖਵਿੰਦਰ ਸਿੰਘ, ਬਬੀਤਾ ਕੁਮਾਰੀ, ਰਜਨੀ ਬਾਲਾ, ਸੁਖਵਿੰਦਰ ਕੌਰ, ਜੋਲੀ ਚੰਦੇਲ, ਸੰਦੀਪ ਕੌਰ, ਸੰਦੀਪ ਕੌਰ ਨਵਾਂਸ਼ਹਿਰ, ਅੰਜਲੀ, ਅਮਨਦੀਪ, ਨੀਰਜ ਕੁਮਾਰੀ, ਨਰਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੇ ਆਗੂ 27 ਦੀ ਸਮੂਹਿਕ ਛੁੱਟੀ ਦਾ ਐਲਾਨ ਕਰਦੇ ਹੋਏ। ਮਾਸਟਰ ਕੇਡਰ ਯੂਨੀਅਨ 27 ਨੂੰ ਫਿਰ ਕਰੇਗੀ ਸਰ... ਅਗਲੀ ਖ਼ਬਰ ਬਲਾਚੌਰ ਵਿਖੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।