ਬਛੌੜੀ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ‘ਮੁੱਖ ਮੰਤਰੀ ਖੇਡ ਸਟੇਡੀਅਮ’ ਦਾ ਉਦਘਾਟਨ
ਬਲਾਚੌਰ, 25 ਅਗਸਤ (ਨਰੇਸ਼ ਧੌਲ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਨੂੰ ‘ਨਸ਼ਾ ਮੁਕਤ’ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਬਛੋੜੀ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਮੁੱਖ ਮੰਤਰੀ ਖੇਡ ਸਟੇਡੀਅਮ’ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ।
ਬ
ਬਛੌੜੀ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦੇ ਹੋਏ ਵਿਧਾਇਕਾ ਸੰਤੋਸ਼ ਕਟਾਰੀਆ, ਗਗਨਦੀਪ ਸਿੰਘ ਬੱਲ, ਅਮਰਜੀਤ ਸਿੰਘ ਬੈਂਸ ਅਤੇ ਹਾਜ਼ਰ ਹੋਰ ਵੱਖ-ਵੱਖ ਸ਼ਖਸੀਅਤਾਂ। ਤਸਵੀਰ : ਨਰੇਸ਼ ਧੌਲ
26-08-2026
ਬਲਾਚੌਰ, 25 ਅਗਸਤ (ਨਰੇਸ਼ ਧੌਲ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਨੂੰ ‘ਨਸ਼ਾ ਮੁਕਤ’ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਬਛੋੜੀ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਮੁੱਖ ਮੰਤਰੀ ਖੇਡ ਸਟੇਡੀਅਮ’ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ, “ਸਾਡਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ, ਤਾਂ ਜੋ ਉਹ ਆਪਣੀ ਮਿਹਨਤ ਨਾਲ ਦੇਸ਼ ਅਤੇ ਦੁਨੀਆ ਭਰ ਵਿੱਚ ਸੂਬੇ ਦਾ ਨਾਂਅ ਰੌਸ਼ਨ ਕਰ ਸਕਣ। ਉਨ੍ਹਾਂ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੂਥ ਵਿੰਗ ਦਾ ਪੂਰਾ ਜ਼ੋਰ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ‘ਤੇ ਹੈ। ਇਸ ਉਦਘਾਟਨੀ ਸਮਾਗਮ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ ਸਤਿੰਦਰ ਸਿੰਘ, ਅਰਸ਼ਦੀਪ ਸਿੰਘ ਜੇ.ਈ, ਪਰਵੀਰ ਸਿੰਘ ਜੇ.ਈ, ਗਗਨਦੀਪ ਸਿੰਘ ਬੱਲ, ਅਮਰਜੀਤ ਬੈਂਸ, ਪ੍ਰਦੀਪ ਕੁਮਾਰ, ਮਹਿੰਦਰ ਸਿੰਘ ਸਾਬਕਾ ਸਰਪੰਚ, ਸੁਲੱਖਣ ਸਿੰਘ ਸਰਪੰਚ, ਅਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ ਬਾਬਾ, ਪ੍ਰੋ. ਵਰਿੰਦਰ ਕੁਮਾਰ, ਦਿਲਾਵਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਕਾਲਾ, ਭਜਨ ਸਿੰਘ, ਸੁਖਵਿੰਦਰ ਕੌਰ ਪੰਚ, ਹਨੀ, ਸ਼ਿੰਦਾ, ਅਰਸ਼, ਬਲਿਹਾਰ ਸਿੰਘ ਫੋਜੀ, ਕਮਲਜੀਤ ਕੌਰ ਅਤੇ ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।