26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਹਾਂਪੰਜਾਬ ਬੰਦ ’ਚ 27 ਨੂੰ ਜ਼ਿਲ੍ਹੇ ਦੇ ਕਾਨੂੰਗੋ ਪਟਵਾਰੀ ਹੋਣਗੇ ਸ਼ਾਮਲ -ਜਾਡਲੀ

ਨਵਾਂਸ਼ਹਿਰ, 25 ਅਗਸਤ (ਹਰਮਿੰਦਰ ਸਿੰਘ ਪਿੰਟੂ)-ਸੇਵਾ ਮੁਕਤ ਕਾਨੂੰਗੋਂ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਨੇ ਵਿਦੇਸ਼ ਤੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਪੱਧਰ ‘ਤੇ ਜੋ ਡੀ. ਸੀ ਦਫ਼ਤਰਾਂ ਦੇ ਗੇਟ ਮੁਹਰੇ ਆਪਣੀਆ ਹੱਕੀ ਮੰਗਾਂ ਲਈ 10 ਵਜੇ ਤੋਂ 2 ਵਜੇ ਤੱਕ ਧਰਨੇ ਦਿੱਤੇ ਜਾ ਰਹੇ ਹਨ।

ਹਰਭਜਨ ਸਿੰਘ ਜਾਡਲੀ 26-08-2026
ਨਵਾਂਸ਼ਹਿਰ, 25 ਅਗਸਤ (ਹਰਮਿੰਦਰ ਸਿੰਘ ਪਿੰਟੂ)-ਸੇਵਾ ਮੁਕਤ ਕਾਨੂੰਗੋਂ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਨੇ ਵਿਦੇਸ਼ ਤੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਪੱਧਰ ‘ਤੇ ਜੋ ਡੀ.ਸੀ ਦਫ਼ਤਰਾਂ ਦੇ ਗੇਟ ਮੁਹਰੇ ਆਪਣੀਆ ਹੱਕੀ ਮੰਗਾਂ ਲਈ 10 ਵਜੇ ਤੋਂ 2 ਵਜੇ ਤੱਕ ਧਰਨੇ ਦਿੱਤੇ ਜਾ ਰਹੇ ਹਨ। ਉਸ ਵਿੱਚ ਜ਼ਿਲ੍ਹੇ ਦੇ ਸੇਵਾਮੁਕਤ ਕਾਨੂੰਗੋਂ-ਪਟਵਾਰੀ ਵੱਡੀ ਗਿਣਤੀ ਵਿੱਚ ਵੱਧ ਚੜਕੇ ਹਿੱਸਾ ਲੈਣਗੇ। ਕਿਹਾ ਕਿ ਸਾਥੀਆਂ ਵਿੱਚ ਇਸ ਪ੍ਰਤੀ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਾਡਲੀ ਨੇ ਇਹ ਵੀ ਦੱਸਿਆ ਕਿ ਆਖ਼ਰ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਇਸ ਕਾਫ਼ਲੇ ਅੱਗੇ ਝੁਕਣਾ ਪੈਣਾ ਹੈ। ਅਸੀਂ ਕੋਈ ਭੀਖ ਨਹੀਂ ਮੰਗ ਰਹੇ, ਅਸੀਂ ਆਪਣਾ ਹੱਕ ਮੰਗ ਰਹੇ ਹਾਂ, ਜੋ ਕਿ ਸਰਕਾਰ ਨੂੰ ਹਰ ਹਾਲਤ ਵਿੱਚ ਦੇਣਾ ਪਵੇਗਾ। ਗੁਰਦੀਪ ਸਿੰਘ ਕੂਕਾ ਮੈਂਬਰ ਪੰਜਾਬ, ਹਰੀਕ੍ਰਿਸ਼ਨ ਜ਼ਿਲ੍ਹਾ ਖਚਾਨਚੀ, ਕੁਲਦੀਪ ਸਿੰਘ ਰੱਕੜ ਜ਼ਿਲ੍ਹਾ ਜਨਰਲ ਸਕੱਤਰ, ਚਰਨਜੀਤ ਸਿੰਘ ਸੈਣੀ ਸਹਾਇਕ ਜਨਰਲ ਸਕੱਤਰ, ਕਸ਼ਮੀਰੀ ਲਾਲ ਫਿਲੌਰ, ਅਜਮੇਰ ਸਿੰਘ ਗਿੱਲ ਨੇ ਵੀ ਸਾਂਝੇ ਤੌਰ ‘ਤੇ ਇਸ ਘਟੀਆ ਸਰਕਾਰ ਦੀ ਨਿਖੇਦੀ ਕਰਦਿਆਂ ਕਿਹਾ ਕਿ ਇਸ ਧਰਨੇ ਨੂੰ ਕਾਮਯਾਬ ਕਰਨ ਤੋਂ ਸਾਥੀ ਕਦੇ ਵੀ ਪਿਛੇ ਨਹੀਂ ਹਟਣਗੇ, ਚਾਹੇ ਸਰਕਾਰ ਕਿਸੇ ਵੀ ਤਰ੍ਹਾਂ ਦੇ ਹੱਥਕੰਡੇ ਵਰਤ ਲਵੇ। ਅਗਰ ਸਰਕਾਰ ਨੇ ਹੁਣ ਵੀ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਹਨਾਂ ਨੂੰ ਸੋਚਣ ਲਈ ਮਜਬੂਰ ਕਰ ਦੇਣਗੇ। ਪੰਜਾਬ ਦਾ ਸਮੂੱਚਾ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਰਾਜ਼ ਚੱਲਿਆ ਆ ਰਿਹਾ ਹੈ।
ਪਿਛਲੀ ਖ਼ਬਰ ਰੋਬੀ ਕੰਗ ਨੇ ਮੰਗੂਵਾਲ ਦੀ ਸਮਾਰਟ ਗਰਾਊਂਡ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਨੂੰ ਟ੍ਰੇਨਿੰਗ ਦੇਣ ਲਈ ਸਰਕਾਰ ਜਲਦੀ ਨੋਟੀਫਿਕੇਸ਼ਨ ਜਾਰੀ ਕਰੇ -ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।