26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪਟਵਾਰੀਆਂ ਵਿੱਚ 27 ਦੀ ਮਹਾਂ ਹੜਤਾਲ ਲਈ ਭਾਰੀ ਉਤਸ਼ਾਹ -ਭੰਨੂ, ਬੱਲੀ

ਬਲਾਚੌਰ, 25 ਅਗਸਤ (ਨਰੇਸ਼ ਧੌਲ)-ਮੁਲਾਜ਼ਮਾਂ ਅਤੇ ਪੈਨਸ਼ਨਰਜ ਨੂੰ ਬਕਾਇਆ ਡੀ. ਏ ਨਾ ਦੇਣ ਅਤੇ ਹੋਰ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਦਿੱਤਾ 27 ਅਗਸਤ ਦੀ ਹੜਤਾਲ ਦਾ ਸੱਦਾ ਇੰਨਾ ਜਬਰਦਸਤ ਹੋਵੇਗਾ ਕਿ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ।

ਅਜੀਤ ਡੈਸਕ 26-08-2026
ਬਲਾਚੌਰ, 25 ਅਗਸਤ (ਨਰੇਸ਼ ਧੌਲ)-ਮੁਲਾਜ਼ਮਾਂ ਅਤੇ ਪੈਨਸ਼ਨਰਜ ਨੂੰ ਬਕਾਇਆ ਡੀ.ਏ ਨਾ ਦੇਣ ਅਤੇ ਹੋਰ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਦਿੱਤਾ 27 ਅਗਸਤ ਦੀ ਹੜਤਾਲ ਦਾ ਸੱਦਾ ਇੰਨਾ ਜਬਰਦਸਤ ਹੋਵੇਗਾ ਕਿ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ। ਇਹ ਵਿਚਾਰ ਸੇਵਾਮੁਕਤ ਪਟਵਾਰੀ ਕਾਨੂੰਗੋਂ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਗਿਆਨ ਸਿੰਘ ਭੰਨੂ ਅਤੇ ਸੀਨੀਅਰ ਆਗੂ ਬਲਦੇਵ ਸਿੰਘ ਬੱਲੀ ਨੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਉਤਸ਼ਾਹ ਵੇਖ ਕੇ ਗੱਲਬਾਤ ਕਰਦਿਆਂ ਹੋਏ ਪ੍ਰਗਟਾਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਫਿਰ ਉਸ ਨੂੰ 2027 ਦੀਆਂ ਚੋਣਾਂ ਵਿੱਚ ਮੁੜ ਸਰਕਾਰ ਬਣਾਉਣ ਦਾ ਸੁਪਨਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਮਾਨਯੋਗ ਉੱਚ ਅਦਾਲਤ ਦੇ ਫੈਸਲੇ ਅਤੇ ਲੋਕ ਭਾਵਨਾਵਾਂ ਦੀ ਵੀ ਕਦਰ ਨਹੀਂ ਕਰਦੀ ਤਾਂ ਫਿਰ ਉਹ ਲੋਕਾਂ ਤੇ ਮੁਲਾਜ਼ਮਾਂ ਤੋਂ ਕੀ ਆਸ ਰੱਖ ਸਕਦੀ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਆਵਾਜ਼ ਨੂੰ ਅੱਖੋਂ ਪਰੋਖੇ ਕੀਤਾ ਤਾਂ ਹੜਤਾਲ ਤੋਂ ਬਾਅਦ ਉਹ ਹੋਰ ਵੀ ਤਿੱਖੇ ਅਤੇ ਵਿਸ਼ਾਲ ਸੰਘਰਸ਼ ਲਈ ਤਿਆਰ ਰਹਿਣ। ਇਸ ਮੌਕੇ ਉਨ੍ਹਾਂ ਨਾਲ ਜਥੇਬੰਦੀ ਦੇ ਆਗੂ ਜਨਕ ਰਾਜ ਸੰਧੂ ਅਤੇ ਮੇਹਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨੋਰਵੁੱਡ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਜ਼ਿਲ੍ਹੇ ਦੇ 10 ਖੇਡ ਮੈਦਾਨ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਕੰਗ ਵੱਲੋਂ ਲੋਕ ਅਰਪਿਤ ਨੌਜਵਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।